ਹੁਸ਼ਿਆਰਪੁਰ / ਦਲਜੀਤ ਅਜਨੋਹਾ
ਰਿਆਤ ਬਾਹਰਾ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪਿੰਡ ਨੰਗਲ ਸ਼ਹੀਦਾਂ ਵਿਖੇ ਨੁੱਕੜ ਨਾਟਕ ਅਤੇ ਸਰਵੇਖਣ ਕਰਵਾਇਆ। ਇਹ ਸਮਾਗਮ ਡਾਇਰੈਕਟਰ ਪਿ੍ੰਸੀਪਲ ਡਾ: ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਪ੍ਰਭਾਵਸ਼ਾਲੀ ਜਲ ਪ੍ਰਬੰਧਨ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ।
ਇਸ ਮੌਕੇ ਨੁੱਕੜ ਨਾਟਕ ਰਾਹੀਂ ਪਿੰਡ ਵਾਸੀਆਂ ਨੂੰ ਪਾਣੀ ਦੀ ਸੰਭਾਲ ਦੀ ਮਹੱਤਤਾ ਬਾਰੇ ਸੰਦੇਸ਼ ਦਿੱਤਾ ਗਿਆ। ਨਾਟਕ ਨੇ ਪਾਣੀ ਦੇ ਸੰਕਟ ਦੇ ਸੰਭਾਵੀ ਖ਼ਤਰਿਆਂ ਅਤੇ ਜਲ ਪ੍ਰਬੰਧਨ ਦੇ ਪ੍ਰਭਾਵਸ਼ਾਲੀ ਤਰੀਕਿਆਂ ਨੂੰ ਸਿਰਜਣਾਤਮਕ ਢੰਗ ਨਾਲ ਪੇਸ਼ ਕਰਦਿਆਂ ਪਿੰਡ ਵਾਸੀਆਂ ਨੂੰ ਇਸ ਗੰਭੀਰ ਮੁੱਦੇ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ। ਪਿੰਡ ਵਾਸੀਆਂ ਨੇ ਇਸ ਨਾਟਕ ਨੂੰ ਬੜੇ ਉਤਸ਼ਾਹ ਨਾਲ ਦੇਖਿਆ ਅਤੇ ਇਸ ਨੂੰ ਇੱਕ ਅਹਿਮ ਜਾਗਰੂਕਤਾ ਮੁਹਿੰਮ ਕਰਾਰ ਦਿੱਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਪਿੰਡ ਵਿੱਚ ਪਾਣੀ ਦੀ ਵਰਤੋਂ ਅਤੇ ਪ੍ਰਬੰਧਨ ਸਬੰਧੀ ਸਰਵੇਖਣ ਵੀ ਕੀਤਾ। ਇਸ ਸਰਵੇਖਣ ਰਾਹੀਂ ਪਿੰਡ ਵਾਸੀਆਂ ਦੀਆਂ ਪਾਣੀ ਦੀ ਵਰਤੋਂ ਦੀਆਂ ਆਦਤਾਂ, ਪਾਣੀ ਦੀ ਸੰਭਾਲ ਪ੍ਰਤੀ ਉਨ੍ਹਾਂ ਦੇ ਰਵੱਈਏ ਅਤੇ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ। ਸਰਵੇਖਣ ਤੋਂ ਪ੍ਰਾਪਤ ਨਤੀਜਿਆਂ ਨੂੰ ਭਵਿੱਖ ਦੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਲਈ ਵਰਤਿਆ ਜਾਵੇਗਾ।
ਪਿੰਡ ਵਾਸੀਆਂ ਨੇ ਇਸ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਪਾਣੀ ਦੀ ਸੰਭਾਲ ਦੇ ਇਸ ਮਹੱਤਵਪੂਰਨ ਯਤਨ ਦਾ ਸਮਰਥਨ ਕੀਤਾ, ਉਨ੍ਹਾਂ ਨੇ ਪਾਣੀ ਦੇ ਸੰਕਟ ਦੇ ਸੰਭਾਵੀ ਖਤਰਿਆਂ ਨੂੰ ਸਮਝਿਆ ਅਤੇ ਪਾਣੀ ਦੀ ਸੰਭਾਲ ਦੀ ਮਹੱਤਤਾ ਨੂੰ ਅਪਣਾਉਣ ਦਾ ਸੰਕਲਪ ਲਿਆ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਪਿੰਡ ਵਾਸੀਆਂ ਨੇ ਅਹਿਮ ਭੂਮਿਕਾ ਨਿਭਾਈ।

Comments
Post a Comment