ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਸ਼ਹਿਰ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਵਾਦ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਆਪਣੇ ਵਧਾਈ ਸੰਦੇਸ਼ ਵਿਚ ਮੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਵਲੋਂ ਬਨਵਾਸ ਕੱਟਣ ਉਪਰੰਤ ਅਯੋਧਿਆ ਨਗਰੀ ਵਿਖੇ ਆਪਣੇ ਚਰਨ ਪਾਏ ਗਏ ਸਨ ਅਤੇ ਛੇਵੀ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਗਿਆ ਸੀ। ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਤਿਉਹਾਰ ਸਾਰਿਆ ਵਲੋਂ ਰੱਲਮਿਲ ਕੇ ਆਪਸੀ ਸਦਭਾਵਨਾ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਗ੍ਰੀਨ ਦੀਵਾਲੀ ਮਨਾਉਂਦਿਆਂ ਸੁਰੱਖਿਅਤ ਢੰਗ ਨਾਲ ਤੈਅ ਸਮੇਂ ਦੌਰਾਨ ਹੀ ਪਟਾਖੇ ਚਲਾਉਣ ਨੂੰ ਤਰਜ਼ੀਹ ਦਿੱਤੀ ਜਾਵੇ।

Comments
Post a Comment