ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੋਣ ਮਾਹੌਲ ਦਰਮਿਆਨ ਗੈਰ-ਸਰਕਾਰੀ ਸੰਸਥਾ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੈਡਮ ਸੋਨੀਆ ਨੇ ਡਾ: ਇਸ਼ਾਂਕ ਕੁਮਾਰ ਦੇ ਹੱਕ ਵਿੱਚ ਜ਼ੋਰਦਾਰ ਮੁਹਿੰਮ ਚਲਾਈ। ਉਨ੍ਹਾਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਕਰਦੇ ਹੋਏ ਲੋਕਾਂ ਨੂੰ ਵਿਕਾਸ ਪ੍ਰਤੀ ਸਮਰਪਿਤ ਅਤੇ ਲੋਕ ਹਿਤੈਸ਼ੀ ਆਗੂ ਵਜੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਹੈ ਕਿ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਜਲਦੀ ਹੀ 1100 ਰੁਪਏ ਦੀ ਸਹਾਇਤਾ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਔਰਤਾਂ ਨੂੰ ਆਰਥਿਕ ਤੌਰ ’ਤੇ ਸਮਰੱਥ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਮੈਡਮ ਸੋਨੀਆ ਨੇ ਕਿਹਾ ਕਿ ਡਾ: ਇਸ਼ਾਂਕ ਕੁਮਾਰ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਮੁੱਖ ਮੰਤਰੀ ਨਾਲ ਮਿਲ ਕੇ ਚੱਬੇਵਾਲ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਦ੍ਰਿੜ ਸੰਕਲਪ ਹਨ ।ਉਨ੍ਹਾਂ ਦੀ ਚੋਣ ਜਿੱਤ ਯਕੀਨੀ ਬਣਾਏਗੀ ਕਿ ਚੱਬੇਵਾਲ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਨਵੀਆਂ ਸਕੀਮਾਂ ਦਾ ਲਾਭ ਮਿਲ ਸਕੇ, ਇਸ ਮੁਹਿੰਮ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨਾਂ ਨੇ ਭਾਗ ਲਿਆ, ਮੈਡਮ ਸੋਨੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂ ਨੂੰ ਚੁਣਨ ਜੋ ਨਾ ਸਿਰਫ਼ ਵਾਅਦੇ ਕਰਦਾ ਹੋਵੇ ਸਗੋਂ ਉਨ੍ਹਾਂ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖਦਾ ਹੋਵੇ।ਡਾ. ਇਸ਼ਾਂਕ ਨੇ ਮੈਡਮ ਸੋਨੀਆ ਦੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟਾਇਆ ਅਤੇ ਕਿਹਾ ਕਿ ਉਹ ਜਨਤਾ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਯੋਜਨਾਵਾਂ ਨੂੰ ਲਾਗੂ ਕਰਨਗੇ।

Comments
Post a Comment