ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿਖੇ ਵਿਦਿਆਰਥੀਆਂ ਨੇ ਸਿਨਰਜੀ - 2024 'ਚ ਦਿਖਾਇਆ ਉਤਸ਼ਾਹ - ਪੰਜਾਬੀ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੇ ਗੀਤਾਂ ਨਾਲ ਬੰਨਿਆ ਸਮਾਂ

ਹੁਸ਼ਿਆਰਪੁਰ/ ਦਲਜੀਤ ਅਜਨੋਹਾ
 ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿਖੇ ਦਾਖਲਾ ਅਤੇ ਮਾਰਕੀਟਿੰਗ ਵਿਭਾਗ ਵੱਲੋਂ ਕਰਵਾਏ ਗਏ ਸਿਨਰਜੀ-2024 ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗਿੱਧਾ, ਭੰਗੜਾ, ਗੀਤ, ਮੋਨੋ ਐਕਟਿੰਗ  ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਕਰਮਜੀਤ ਅਨਮੋਲ ਅਤੇ  ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ  ਮੁੱਖ  ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਵਿਦਿਆਰਥੀਆਂ ਨੂੰ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ | ਉਨ੍ਹਾਂ ਵਿਸ਼ੇਸ਼ ਮਹਿਮਾਨਾਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਕਰਮਜੀਤ ਅਨਮੋਲ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਨੇ ਪ੍ਰੋਗਰਾਮ ਨੂੰ ਹੋਰ ਪ੍ਰੇਰਨਾਦਾਇਕ ਬਣਾਇਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਮਿਹਨਤ ਅਤੇ ਲਗਨ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉਸਾਰੂ ਸੋਚ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ। ਇਸ ਮੌਕੇ ਕਰਮਜੀਤ ਅਨਮੋਲ ਨੇ ਪੰਡਾਲ ਵਿੱਚ ਬੈਠੇ ਹਰ ਦਰਸ਼ਕ ਨੂੰ ਆਪਣੇ ਗੀਤਾਂ ਨਾਲ ਨੱਚਣ ਲਈ ਮਜਬੂਰ ਕਰ ਦਿੱਤਾ।
 ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸਲੋਗਨ ਮੇਕਿੰਗ, ਮੋਨੋ ਐਕਟਿੰਗ, ਕਵਿਤਾ, ਵੇਟ ਲਿਫਟਿੰਗ, ਯੋਗਾ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ। ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅੰਤ ਵਿੱਚ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ: ਕੁਲਦੀਪ ਵਾਲੀਆ ਨੇ ਨਿਭਾਈ। ਇਸ ਮੌਕੇ ਡਾ: ਹਰਿੰਦਰ ਗਿੱਲ, ਡਾ: ਮੀਨਾਕਸ਼ੀ, ਡਾ: ਆਰ.ਐਨ. ਸਿੰਘ, ਡਾ: ਪੱਲਵੀ ਪੰਡਿਤ, ਡਾ: ਮਨਿੰਦਰ ਸਿੰਘ, ਡਾ: ਗੁਰਜੀਤ ਸਿੰਘ, ਡਾ: ਹਰਦੀਪ ਸਿੰਘ, ਡਾ: ਜੋਤਸਨਾ, ਡਾ: ਸੁਖਮੀਤ ਬੇਦੀ, ਡਾ: ਗੌਰਵ | ਪਰਾਸ਼ਰ, ਪ੍ਰਿੰਸ ਪ੍ਰੇਮ ਲਤਾ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ, ਕੁਲਦੀਪ ਰਾਣਾ ਤੋਂ ਇਲਾਵਾ ਸਮੂਹ ਕੈਂਪਸ ਸਟਾਫ਼ ਹਾਜ਼ਰ ਸੀ

Comments