ਹੁਸ਼ਿਆਰਪੁਰ / ਦਲਜੀਤ ਅਜਨੋਹਾ
ਸਰਕਾਰ ਬੇਸ਼ੱਕ ਕੋਈ ਵੀ ਹੋਵੇ ਪਰ ਅੱਜ ਵੀ ਆਮ ਲੋਕਾਂ ਨੂੰ ਇਨਸਾਫ ਲੈਣ ਲਈ ਥਾਂ ਥਾਂ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ! ਇਸੇ ਸਬੰਧੀ ਜੇਰੇ ਇਲਾਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਪਿੰਡ ਅਹਿਰਾਣਾ ਕਲਾਂ ਦੇ ਰਹਿਣ ਵਾਲੇ ਸੂਬੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਉਹ ਆਪਣੇ ਨਿੱਜੀ ਕੰਮ ਦੇ ਕਿਤੇ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਉਸਨੇ ਦੱਸਿਆ ਕਿ ਕੁਝ ਨੌਜਵਾਨ ਪਿੰਡ ਵਿੱਚ ਖੜੇ ਹੋ ਕੇ ਕਿਸੇ ਨੂੰ ਗਾਲੀ ਗਲੋਚ ਕਰ ਰਹੇ ਸੀ ਤਾਂ ਜਦੋਂ ਉਸਨੇ ਉਕਤ ਨੌਜਵਾਨਾਂ ਨੂੰ ਇਸ ਤਰ੍ਹਾਂ ਨਾ ਕਰਨੇ ਦੀ ਸਲਾਹ ਦਿੱਤੀ ਤਾਂ ਉੱਥੇ ਖੜੇ ਨੌਜਵਾਨਾਂ ਨੇ ਤੇਜ਼ਦਾਰ ਹਥਿਆਰਾਂ ਨਾਲ ਮੇਰੇ ਤੇ ਹਮਲਾ ਕਰ ਦਿੱਤਾ! ਸੂਬੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਕੁਝ ਰਿਸ਼ਤੇਦਾਰਾਂ ਨੇ ਮੈਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਸ ਸਬੰਧੀ ਮੈਂ ਥਾਣਾ ਮੇਹਟੀਆਣਾ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸੂਬੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪਿੰਡ ਅਹਿਰਾਣਾ ਕਲਾਂ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਉਸ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਪਿੰਡ ਵਿੱਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ!
Comments
Post a Comment