ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ : ਰਵੀ ਦਾਰਾ ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ
ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਆਪਣੇ ਨਾਲ ਐਫਲੀਏਟਿਡ ਕਲੱਬਾਂ ਤੋਂ ਪਿਛਲੇ ਦੋ ਸਾਲਾਂ ਦੌਰਾਨ ਆਪਣੇ ਪਿੰਡਾਂ/ਵਾਰਡਾਂ ਵਿੱਚ ਕੀਤੇ ਸਮਾਜ ਸੇਵੀ ਕੰਮ, ਨਸ਼ਿਆਂ ਅਤੇ ਸਮਾਜਿਕ ਅਲਾਮਤਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਦੇ ਕਾਰਜ, ਖੇਡਾਂ ਪ੍ਰਤੀ ਨੌਜਵਾਨਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੀਆਂ ਗਤੀਵਿਧੀਆਂ ਅਤੇ ਹੋਰ ਸਾਹਸੀ ਗਤੀਵਿਧੀਆਂ ਦੇ ਆਧਾਰ ’ਤੇ ਉਨ੍ਹਾਂ ਨੂੰ ਸਹਾਇਤਾ ਗ੍ਰਾਂਟ ਦੇਣ ਲਈ ਜ਼ਿਲ੍ਹੇ ਵਿੱਚੋਂ 10 ਦਸੰਬਰ 2024 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਰਵੀ ਦਾਰਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ ਆਪਣੀਆਂ ਅਰਜ਼ੀਆਂ ਦੇ ਨਾਲ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਗ੍ਰਾਫ, ਅਖਬਾਰਾਂ ਦੀਆਂ ਕਟਿੰਗਾਂ ਅਤੇ ਹੋਰ ਪ੍ਰਮਾਣ ਪੱਤਰ ਸਹਿਤ ਫਾਈਲ ਤਿਆਰ ਕਰਕੇ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਇੰਡੋਰ ਸਟੇਡੀਅਮ ਸਿਵਿਲ ਲਾਈਨਜ਼ ਹੁਸ਼ਿਆਰਪੁਰ ਵਿਖੇ ਨਿਸ਼ਚਿਤ ਮਿਤੀ ਤੱਕ ਜਮ੍ਹਾਂ ਕਰਵਾ ਸਕਦੇ ਹਨ। ਵਿਭਾਗ ਵੱਲੋਂ ਜਾਰੀ ਸਹਾਇਤਾ ਗ੍ਰਾਂਟ ਕਲੱਬ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਦੁਆਰਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਲਾਭ ਪ੍ਰਾਪਤ ਕਰ ਚੁੱਕੇ ਕਲੱਬਾਂ ਨੂੰ ਨਹੀਂ ਵਿਚਾਰਿਆ ਜਾਵੇਗਾ ਸਿਰਫ ਇਸ ਲਾਭ ਤੋਂ ਵਾਂਝੇ ਰਹਿ ਚੁੱਕੇ ਕਲੱਬਾਂ ਨੂੰ ਹੀ ਸਹਾਇਤਾ ਗ੍ਰਾਂਟ ਲਈ ਵਿਚਾਰਿਆ ਜਾਵੇਗਾ। ਪਿਛਲੇ ਦੋ ਸਾਲਾਂ ਤਹਿਤ ਕਲੱਬਾਂ ਵੱਲੋਂ ਆਪਣੇ ਪਿੰਡ ਦੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਗ੍ਰਾਂਟ ਜਾਰੀ ਕੀਤੀ ਜਾਵੇਗੀ। ਜੇਕਰ ਕੋਈ ਕਲੱਬ ਵਿਭਾਗ ਨਾਲ ਐਫਲੀਏਟਿਡ ਨਹੀਂ ਹੈਂ ਤਾਂ ਉਸ ਨੂੰ ਮੌਕੇ ’ਤੇ ਹੀ ਵਿਭਾਗ ਨਾਲ ਜੋੜਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਅਧਿਕਾਰੀ/ਕਰਮਚਾਰੀ ਦੇ ਸੰਪਰਕ ਨੰਬਰ 90562-32798 (ਸਹਾਇਕ ਡਾਇਰੈਕਟਰ ਰਵੀ ਦਾਰਾ) ਅਤੇ ਸਟੈਨੋ ਰਣਦੀਪ ਕੌਰ 98727-94651 ਨਾਲ ਦਫਤਰੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।
Comments
Post a Comment