ਖ਼ਾਲਸਾ ਕਾਲਜ ਡੁਮੇਲੀ ਤੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ


ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲਾਏ ਗਏ ਧਾਰਮਿਕ ਸਮਾਗਮਾਂ ਦੀ ਲੜੀ ਅਧੀਨ ਧਾਰਮਿਕ ਸਮਾਗਮ ਤੇ ਗੁਰਮਤ ਮਾਰਚ ਕੱਢਿਆ ਗਿਆ| ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਦੇ ਦੁਆਰਾ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ।ਧਾਰਮਿਕ ਗਤਿਵਿਧੀਆਂ ਦੇ ਇੰਚਾਰਜ ਪ੍ਰੋਫੈਸਰ ਦਮਨਜੀਤ ਕੌਰ ਦੁਆਰਾ ਵਿ


ਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਉਪਰੰਤ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਪਿੰਡ ਡੁਮੇਲੀ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਬੈਨਰਾਂ ਨਾਲ ਗੁਰਮਤਿ ਮਾਰਚ ਕੱਢਿਆ ਗਿਆ , ਜਿਸ ਦੌਰਾਨ ਵਿਦਿਆਰਥੀਆਂ ਨੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਸਲੋਗਨ ਅਤੇ ਸ਼ਬਦਾਂ ਦਾ ਗਾਇਨ ਕੀਤਾ। ਮਾਰਚ ਉਪਰੰਤ ਕਾਲਜ ਪ੍ਰਿੰਸੀਪਲ ਡਾਕਟਰ ਗੁਰਨਾਮ ਸਿੰਘ ਰਸੂਲਪੁਰ ਜੀ ਦੁਆਰਾ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਇਹ ਸ਼ਲਾਘਾਯੋਗ ਕਦਮ ਹੈ ਜਿਸ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੋੜਿਆ ਜਾ ਰਿਹਾ ਹੈ।ਇਸ ਗੁਰਮਤ ਮਾਰਚ ਵਿੱਚ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਕੇਸਰੀ ਦੁਪੱਟੇ ਅਤੇ ਦਸਤਾਰਾਂ ਪਹਿਨ ਕੇ ਖ਼ਾਲਸਾਈ ਮਾਹੌਲ ਦੀ ਸਿਰਜਣਾ ਕੀਤੀ। ਚੇਤਨਾ ਮਾਰਚ ਵਿੱਚ ਕਾਲਜ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਭਾਗ ਲਿਆ| ਇਸ ਮੌਕੇ ਪ੍ਰੋਫੈਸਰ ਦਮਨਜੀਤ ਕੌਰ ਦੁਆਰਾ ਮਾਤਾ ਗੁਜਰ ਕੌਰ , ਚਾਰ ਸਾਹਿਬਜ਼ਾਦਿਆਂ ਅਤੇ  ਸਮੂਹ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਵਾਇਆ ਗਿਆ ਤੇ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸਮੂਹ ਇਲਾਕਾ ਨਿਵਾਸੀ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Comments