ਹੁਸ਼ਿਆਰਪੁਰ/ਦਲਜੀਤ ਅਜਨੋਹਾ
ਅੱਜ ਭਾਈ ਘਨੱਈਆ ਜੀ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਭਾਈ ਘਨੱਈਆ ਜੀ ਚੈਰੀਟੇਬਲ ਲੈਬ ਸਾਹਮਣੇ ਦਿਲਬਾਗ ਸਵੀਟ ਸ਼ਾਪ , ਕਮਾਲਪੁਰ, ਹੁਸ਼ਿਆਰਪੁਰ
ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਸੰਸਥਾ ਦੇ ਮੈਂਬਰਾਂ ਅਤੇ ਦਾਨੀ ਸੱਜਣਾਂ ਵੱਲੋਂ 21 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਮੀਤ ਸਿੰਘ ਸੇਠੀ ਨੇ ਦੱਸਿਆ ਕਿ ਖੂਨਦਾਨ ਲੈਣ ਦੀ ਸੇਵਾ ਭਾਈ ਘਨੱਈਆ ਜੀ ਬਲੱਡ ਬੈਂਕ ਵੱਲੋਂ ਨਿਭਾਈ ਗਈ। ਇਸ ਮੌਕੇ ਖੂਨਦਾਨ ਕਰਨ ਵਾਲੇ ਮੈਂਬਰਾਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ ਗਏ। ਪ੍ਰਧਾਨ ਸੇਠੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਸਪੂਤਾਂ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੋਵੇਗੀ ਕਿ ਅਸੀਂ ਖੂਨ ਵਹਾਉਣ ਦੀ ਬਜਾਏ ਲੋੜਵੰਦਾਂ ਨੂੰ ਖੂਨਦਾਨ ਕਰੀਏ ਅਤੇ ਸਮਾਜ ਦੀ ਭਲਾਈ ਲਈ ਕੰਮ ਕਰੀਏ। ਇਸ ਮੌਕੇ ਗੁਰਜੀਤ ਸਿੰਘ ਵਧਾਵਨ, ਮਾਸਟਰ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਕੁਲਵੰਤ ਪਸਰੀਚਾ, ਜਸਵੀਰ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ, ਡਾ. ਐਮ.ਐਸ ਸੇਠੀ, ਰਛਪਾਲ ਸਿੰਘ, ਬਹਾਦਰ ਸਿੰਘ ਸੁਨੇਤ, ਅਵਤਾਰ ਸਿੰਘ, ਮਨੋਜ ਓਹਰੀ, ਗੁਰਪ੍ਰੀਤ ਕੌਰ, ਵਿਨੋਦ ਕਪੂਰ, ਓਂਕਾਰ ਸਿੰਘ ਧਾਮੀ ਆਦਿ ਮੈਂਬਰ ਹਾਜ਼ਰ ਸਨ।

Comments
Post a Comment