*ਮੁੱਖ ਮੰਤਰੀ ਗਾਰਡ ਮੈਡਲ ਨਾਲ ਸਨਮਾਨਿਤ ਏਐਸਆਈ ਮੰਨਾ ਸਿੰਘ ਹੋਰਾਂ ਨੇ ਪੁਲਿਸ ਚੌਕੀ ਅਜਨੋਹਾ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਸਨਮਾਨਿਤ ਏਐਸਆਈ ਮੰਨਾ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਅਜਨੋਹਾ ਦੇ ਪੁਲਿਸ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸੈਲਾ ਚੌਕੀ, ਜੇਜੋਂ ਚੌਕੀ, ਕੋਟ ਫਤੂਹੀ ਚੌਕੀ ਦੇ ਇੰਚਾਰਜ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਕਈ ਥਾਣਿਆਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਆਈਪੀਐਸ ਅਧਿਕਾਰੀ ਆਕਰਸ਼ੀ ਜੈਨ ਦੇ ਰੀਡਰ ਵੀ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਪੁਲਿਸ ਚੌਕੀ ਅਜਨੋਹਾ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਚੌਕੀ ਅਧੀਨ ਆਉਣ ਵਾਲੇ ਪਿੰਡਾਂ ਦੇ ਲੋਕਾਂ ਦਾ ਕੰਮ ।ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ, ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਕੋਈ ਵੀ ਜੋਂ ਕਿਸੇ ਕੰਮ ਲਈ ਚੌਕੀ ਆਉਂਦਾ ਹੈ ਉਸ ਦਾ ਕੰਮ ਕਾਨੂੰਨ ਮੁਤਾਬਕ ਬਿਨਾਂ ਕਿਸੇ ਦੇਰ ਦੇ ਕੀਤਾ ਜਾਵੇ ਤਾਂ ਕੇ ਕਿਸੇ ਵਿਆਕਤੀ  ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ


Comments