ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਹੋਰਾਂ ਵਲੋਂ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ *ਸਰਬਸੰਮਤੀ ਨਾਲ ਨਗਰ ਪੰਚਾਇਤ ਮਾਹਿਲਪੁਰ ਪ੍ਰਧਾਨ ਦਵਿੰਦਰ ਸਿੰਘ ਸੈਣੀ ਅਤੇ ਸ਼ਸ਼ੀ ਬੰਗੜ ਉਪ ਪ੍ਰਧਾਨ ਚੁਣੇ ਗਏ
ਹੁਸ਼ਿਆਰਪੁਰ / ਦਲਜੀਤ ਅਜਨੋਹਾ
ਮਾਹਿਲਪੁਰ ਨਗਰ ਪੰਚਾਇਤ ਦੇ ਕੌਂਸਲਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ ਜਿਸ ਵਿੱਚ ਸਾਰੇ ਨਵੇਂ ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਦੇ ਨਾਲ ਹੀ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਵੀ ਕੀਤੀ ਗਈ। ਜਿਸ ਵਿੱਚ ਜਨਰਲ ਕਮੇਟੀ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਸੈਣੀ ਅਤੇ ਉਪ ਪ੍ਰਧਾਨ ਸ਼ਸ਼ੀ ਬੰਗੜ ਦੀ ਚੋਣ ਕੀਤੀ ਗਈ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹੁਣ ਮਾਹਿਲਪੁਰ ਵਿੱਚ ਵਿਕਾਸ ਨਵੀਆਂ ਉਚਾਈਆਂ ਨੂੰ ਛੂਹੇਗਾ ਅਤੇ ਸ਼ਹਿਰ ਵਿੱਚ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਰਹੇਗੀ। ਪ੍ਰਧਾਨ ਦਵਿੰਦਰ ਸੈਣੀ ਅਤੇ ਉਪ ਪ੍ਰਧਾਨ ਸ਼ਸ਼ੀ ਬੰਗੜ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਓਐਸਡੀ ਚਰਨਜੀਤ ਸਿੰਘ ਚੰਨੀ, ਹਰਜਿੰਦਰ ਸਿੰਘ ਧੰਜਲ, ਯੂਥ ਆਗੂ ਪ੍ਰਿੰਸ ਚੌਧਰੀ, ਕੌਂਸਲਰ ਬਲਵਿੰਦਰ ਮਰਵਾਹਾ, ਕੌਂਸਲਰ ਸਤਵੀਰ ਸਿੰਘ ਸੰਤਾ, ਕੌਂਸਲਰ ਅਸ਼ੋਕ ਕੁਮਾਰ ਬਿੱਲਾ, ਕੌਂਸਲਰ ਮਨਦੀਪ ਕੌਰ, ਕੌਂਸਲਰ ਮਨਪ੍ਰੀਤ ਕੌਰ, ਕੌਂਸਲਰ ਧੀਰਜ ਪਾਲ, ਕੌਂਸਲਰ ਪ੍ਰੋ. ਬਲਦੇਵ ਸਿੰਘ, ਕੌਂਸਲਰ ਕੁਲਦੀਪ ਕੌਰ, ਕੌਂਸਲਰ ਰਾਜ ਕੁਮਾਰ, ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਵਰਿੰਦਰ ਕੌਰ ਆਦਿ ਹਾਜ਼ਰ ਸਨ।
Comments
Post a Comment