ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਸਕੂਲ ਗੇਮਜ਼ ਵਿੱਚ ਕਾਂਸੀ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਛਤਿਸਗੜ੍ਹ ਵਿੱਚ ਆਯੋਜਿਤ 68ਵੇਂ ਐਸਜੀਐਫਆਈ ਨੈਸ਼ਨਲ ਸਕੂਲ ਗੇਮਜ਼ ਵਿੱਚ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵੈਭਵ ਓਹਰੀ ਨੇ ਕੁਰਾਸ਼ ਖੇਡ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਖੇਤਰ ਦਾ ਨਾਂ ਰੌਸ਼ਨ ਕੀਤਾ।
ਇਸ ਮੌਕੇ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੈਭਵ ਓਹਰੀ ਨੂੰ ਸਨਮਾਨਿਤ ਕੀਤਾ। ਚੇਅਰਮੈਨ ਬਾਹਰਾ ਨੇ ਵਿਦਿਆਰਥੀ ਵੈਭਵ, ਉਸ ਦੇ ਮਾਤਾ-ਪਿਤਾ ਅਤੇ ਸਕੂਲ ਦੇ ਖੇਡ ਅਧਿਕਾਰੀਆਂ ਹਰਜੀਤ ਸਿੰਘ, ਜਗਦੀਪ ਸਿੰਘ ਅਤੇ ਲਖਿੰਦਰ ਕੌਰ ਨੂੰ ਵੀ ਵਧਾਈ ਦਿੱਤੀ।
ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ, "ਰਿਆਤ ਬਾਹਰਾ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਹਰ ਮੈਦਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਦਾ ਹੈ। ਇਹ ਸਫਲਤਾ ਸਾਡੇ ਖੇਡ ਅਤੇ ਸ਼ਿੱਖਿਆ ਵਿੱਚ ਕਮੇਟਮੈਂਟ ਨੂੰ ਦਰਸਾਉਂਦੀ ਹੈ।" ਇਹ ਸਫਲਤਾ ਸਕੂਲ ਦੇ ਖੇਡ ਵਿਭਾਗ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ।
ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਅਤੇ ਸਕੂਲ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਵੀ ਵੈਭਵ ਦੀ ਸਫਲਤਾ ਤੇ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Comments