ਸੜਕ ਸੁਰੱਖਿਆ ਮਹੀਨਾ : ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕਾਂ ’ਤੇ ਲਗਾਈਆਂ ਗਈਆਂ ਬਲਿੰਕਰ ਲਾਈਟਾਂ ਦੋਪਹੀਆ ਵਾਹਨਾਂ ਨੂੰ ਵੰਡੇ ਗਏ ਮੁਫ਼ਤ ਹੈਲਮੇਟ

ਹੁਸ਼ਿਆਰਪੁਰ/  ਦਲਜੀਤ ਅਜਨੋਹਾ
ਰਿਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਸਪਤਾਹ 2025 ਤਹਿਤ ਸੜਕ ਸੁਰੱਖਿਆ ਨੂੰ ਹੁਲਾਰਾ ਦੇਣ ਅਤੇ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਵਿਚ ਹਾਦਸਿਆਂ ਦੀ ਰੋਕਥਾਮ ਲਈ ਡਿਵਾਇਡਰਾਂ ’ਤੇ ਬਲਿੰਕਰ ਲਾਈਟਾਂ ਲਗਾਈਆਂ ਗਈਆਂ ਜਿਸ ਨਾਲ ਰਾਤ ਅਤੇ ਧੁੰਦ ਵਿਚ ਗੱਡੀਆਂ ਨੂੰ ਸਪੱਸ਼ਟ ਸੇਧ ਮਿਲ ਸਕੇ। ਇਸ ਤੋਂ ਇਲਾਵਾ ਸੜਕਾਂ ਦੇ ਕਿਨਾਰੇ ਲੱਗੇ ਰੁੱਖਾਂ ’ਤੇ ਰਿਫਲੈਕਟਰ ਪੱਟੀਆਂ ਲਗਾਈਆਂ ਗਈਆਂ ਤਾਂ ਜੋ ਰਾਤ ਦੇ ਸਮੇਂ ਅਤੇ ਧੁੰਦ ਵਿਚ ਸੜਕ ਦੀ ਸਥਿਤੀ ਸਾਫ ਦਿਖ ਸਕੇ। ਉਨ੍ਹਾਂ ਦੱਸਿਆ ਕਿ ਟੀ-ਪੁਆਇੰਟ ਅਤੇ ਚੌਂਕਾਂ ’ਤੇ ਸੋਲਰ ਬਲਿੰਕਰ ਲਾਈਆਂ ਲਾਈਆਂ ਗਈਆਂ ਜੋ ਘੱਟ ਵਿਜ਼ੀਬਿਲਟੀ ਵਾਲੇ ਇਲਾਕਿਆਂ ਵਿਚ ਹਾਦਸਿਆਂ ਨੂੰ ਰੋਕਣ ਵਿਚ ਸਹਾਈ ਹੋਣਗੀਆਂ।
        ਰਿਜ਼ਨਲ ਟਰਾਂਸਪੋਰਟ ਅਧਿਕਾਰੀ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ  ਵਧਾਉਣ ਲਈ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਜ਼ਰੂਰਤ ਅਤੇ ਮਹੱਤਤਾ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਗਈ ਅਤੇ ਮੁਫ਼ਤ ਹੈਲਮਟ ਵੰਡੇ ਗਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਹਰ ਹਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Comments