ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਰਾਜਨੀਤਿਕ ਸ਼ਾਸਤਰ ਵਿਭਾਗ ਦੇ ਪ੍ਰੋ.ਮਨੀਸ਼ਾ ਦੁਆਰਾ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਮਹੱਤਤਾ ਤੇ ਲੈਕਚਰ ਦਿੱਤਾ ਗਿਆ ਅਤੇ ਲੋਕਤੰਤਰੀ ਦੇਸ਼ ਦੇ ਵਿੱਚ ਇੱਕ ਨਾਗਰਿਕ ਦੀ ਵੋਟ ਦਾ ਕੀ ਮਹੱਤਵ ਹੈ,ਬਾਰੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਆਪਣੇ ਵੋਟ ਦਾ ਸਹੀ ਪ੍ਰਯੋਗ ਕਰਨ ਦੀ ਸਹੁੰ ਵੀ ਚੁੱਕੀ ਗਈ।ਇਸ ਉਪਰੰਤ ਕਾਲਜ ਵਿੱਚ ਮੌਕ ਪੋਲ ਸੈਟ ਤਿਆਰ ਕਰਕੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਪੂਰੀ ਪ੍ਰਕਿਰਿਆ ਦੀ ਡੈਮੋ ਦਿੱਤੀ ਗਈ। ਇਸ ਮੌਕੇ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ.ਅਮਰਪਾਲ ਕੌਰ ਜੀ ਦੇ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਪ੍ਰਯੋਗ ਬੜੀ ਸੂਝ-ਬੂਝ ਨਾਲ ਕਰਨ ਲਈ ਕਿਹਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Comments
Post a Comment