ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਵੱਲੋਂ 21 ਫਰਵਰੀ ਨੂੰ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਅੰਤਰ ਕਾਲਜ ਸਾਹਿਤਕ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਚਾਰ ਵਿਦਿਆਰਥੀਆਂ ਨੇ ਇਨਾਮ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਯੂਨੀਵਰਸਿਟੀ ਪੱਧਰ ਦੇ ਰਵਾਇਤੀ ਮੁਕਾਬਲਿਆਂ ਵਿਚੋਂ ਬਾਹਰ ਨਿਕਲ ਕੇ ਅਜਿਹੀ ਪ੍ਰਾਪਤੀ ਕਰਨੀ ਵਿਸ਼ੇਸ਼ ਮਾਣਯੋਗ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ ਜੇ ਬੀ ਸੇਖੋਂ ਨੇ ਦੱਸਿਆ ਕਿ
ਸਾਹਿਤ ਅਕੈਡਮੀ ਵੱਲੋਂ ਕਰਵਾਏ ਕਹਾਣੀ ਸਿਰਜਣ ਮੁਕਾਬਲੇ ਵਿੱਚ ਵਿਦਿਆਰਥਣ ਮੋਨਿਕਾ (ਬੀਏ ਭਾਗ ਦੂਜਾ) ਨੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਗੀਤ ਮੁਕਾਬਲੇ ਵਿੱਚ ਲਖਵਿੰਦਰ ਕੌਰ (ਬੀਏ ਭਾਗ ਤੀਜਾ) ਨੇ ਦੂਜਾ ਸਥਾਨ ਅਤੇ
ਅਖਾਣ ਅਤੇ ਮੁਹਾਵਰੇਦਾਰ ਵਾਰਤਾਲਾਪ ਵਿੱਚ ਸਲੋਨੀ ਸ਼ਰਮਾ (ਬੀ ਏ ਭਾਗ ਦੂਜਾ) ਅਤੇ ਪ੍ਰਿਯੰਸ਼ੂ (ਬੀਕਾਮ ਭਾਗ ਦੂਜਾ) ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਹਿਤਕ ਮੁਕਾਬਲਿਆਂ ਸਬੰਧੀ ਇਹ ਵਿਦਿਆਰਥੀ ਪ੍ਰੋ ਪਰਮਿੰਦਰ ਕੌਰ, ਪ੍ਰੋ ਬਲਵੀਰ ਕੌਰ ਅਤੇ ਪ੍ਰੋ ਕੁਲਦੀਪ ਸਿੰਘ ਦੀ ਅਗਵਾਈ ਵਿਚ ਤਿਆਰੀ ਕਰਦੇ ਰਹੇ ਹਨ। ਇਸ ਮੌਕੇ ਪ੍ਰੋ ਅਸ਼ੋਕ ਕੁਮਾਰ ,ਪ੍ਰੋ ਨੈਨਸੀ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ।
Comments
Post a Comment