ਹੁਸ਼ਿਆਰਪੁਰ ਦੀਆਂ ਸੰਗਤਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ 'ਚ ਭਾਰੀ ਗਿਣਤੀ ਵਿਚ ਸ਼ਾਮਲ ਹੋਣਗੀਆਂ - ਸੰਤ ਧਰਮਪਾਲ ,ਸੰਤ ਰਮੇਸ਼ ਦਾਸ , ਸੰਤ ਜਗੀਰ ਸਿੰਘ
ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਹੁਸ਼ਿਆਰਪੁਰ ਦੀਆਂ ਸੰਗਤਾਂ ਭਾਰੀ ਗਿਣਤੀ ਵਿੱਚ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣਗੀਆਂ, ਸੰਗਤਾਂ ਵਿੱਚ ਸ਼ੋਭਾ ਯਾਤਰਾ ਲਈ ਭਾਰੀ ਉਤਸ਼ਾਹ ਹੈ। ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਸਟੇਜ ਸਕੱਤਰ ਸੰਤ ਧਰਮਪਾਲ ਸ਼ੇਰਗੜ, , ਸੰਤ ਰਮੇਸ਼ ਦਾਸ ਕਲਰਾਂ ਸ਼ੇਰਪੁਰ, , ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ ਨੇ ਦੱਸਿਆ ਕਿ ਯਾਤਰਾ ਲਈ ਚਲਣ ਵਾਲੀ ਰੇਲ ਗੱਡੀ ਲਈ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸੀਟਾਂ ਦੀ ਬੂਕਿੰਗ ਕਰਾਈ ਹੈ ਕਿਓਂਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਇਹ ਪਹਿਲੀ ਰੇਲ ਸ਼ੋਭਾ ਯਾਤਰਾ ਹੈ।
ਉਨਾਂ ਕਿਹਾ ਕਿ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ 4 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਚਾਹ,ਲੰਗਰ ਅਤੇ ਠਹਿਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਸੰਗਤਾਂ ਹੁੰਮ ਹੁਮਾਕੇ ਸ਼ਾਮਲ ਹੋਣਗੀਆਂ ।
ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਜੋ ਕਿ 4 ਅਪ੍ਰੈਲ 2025 ਦਿਨ ਸ਼ੁਕਰਵਾਰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗੀ ਦੇ ਲਈ ਸਪੈਸ਼ਲ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਜਲੰਧਰ ਤੋਂ ਚੱਲਕੇ ਫਗਵਾੜਾ, ਫਿਲੌਰ , ਲੁਧਿਆਣਾ, ਅੰਬਾਲਾ,ਸਹਾਰਨਪੁਰ ਅਤੇ ਵੱਖ ਵੱਖ ਸਟੇਸ਼ਨਾਂ ਤੇ ਰੁਕਣ ਤੋਂ ਬਾਅਦ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।ਓਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੌਂਕੇ ਪੈਦਲ ਸ਼ੋਭਾ ਯਾਤਰਾ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ।
Comments
Post a Comment