ਹੁਸ਼ਿਆਰਪੁਰ/ਦਲਜੀਤ ਅਜਨੋਹਾ
ਗੌਰਮਿੰਟ ਟੀਚਰ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਕੋਟ ਫਤੂਹੀ ਵਲੋਂ ਸਿੱਖਿਆ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਤੇ ਮੈਡਮ ਬਲਬੀਰ ਕੌਰ ਲੈਕਚਰਾਰ ਹਿਸਟਰੀ , ਮੈਡਮ ਪ੍ਰਸ਼ੋਤਮ ਕੁਮਾਰੀ ਲੈਕਚਰਾਰ ਰਾਜਨੀਤੀ ਸ਼ਾਸਤਰ ਅਤੇ ਸੋਹਣ ਸਿੰਘ ਝੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਅਤੇ ਮੁੱਖ ਅਧਿਆਪਕ ਗੁਰਦਿਆਲ ਸਿੰਘ ਸਰਕਾਰੀ ਹਾਈ ਸਕੂਲ ਦਿਹਾਣਾ ਨੂੰ ਸਿੱਖਿਆ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਤੇ ਸਨਮਾਨਿਤ ਕੀਤਾ।ਜਿਕਰਯੋਗ ਹੈ ਕਿ ਇਹਨਾਂ ਅਧਿਆਪਕਾਂ ਵਲੋਂ ਪੜ੍ਹਾਏ ਵਿਦਿਆਰਥੀ ਅੱਜ ਉੱਚ ਅਹੁਦਿਆਂ ਤੇ ਕੰਮ ਕਰ ਰਹੇ ਹਨ।ੳਪਰੋਕਤ ਅਧਿਆਪਕਾਂ ਨੂੰ ਸਨਮਾਨਿਤ ਕਰਨ ਮੌਕੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਅਤੇ ਪੈਨਸ਼ਨਰ ਆਗੂ ਜਸਵਿੰਦਰ ਸਿੰਘ ਭਾਮ ਵਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਇੱਕ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਸ਼ੋਕ ਕੁਮਾਰ ਪਰਮਾਰ, ਪ੍ਰਿੰਸੀਪਲ ਇੰਦਰਜੀਤ ਸਿੰਘ, ਹਰਭਜਨ ਸਿੰਘ, ਪ੍ਰਿੰਸੀਪਲ ਸੁਰਿੰਦਰ ਪਾਲ, ਲੈਕਚਰਾਰ ਸ਼ਾਮ ਸਿੰਘ ਅਜਨੋਹਾ ,ਹਰਬੰਸ ਲਾਲ , ਪ੍ਰਿੰਸੀਪਲ ਹਰਮਨੋਜ ਕੁਮਾਰ, ਜਸਵਿੰਦਰ ਸਿੰਘ ਭਾਮ, ਹਰੀ ਸਿੰਘ ਜਸਵਾਲ, ਅਮਰੀਕ ਸਿੰਘ, ਸ਼ਵਿੰਦਰ ਸ਼ਰਮਾ, ਮਨਜੀਤ ਕੌਰ,ਅੰਜੂ ਬਾਲਾ, ਦੇਸਰਾਜ ਸਿੰਘ ਮਾਂਗਟ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਮਨਜਿੰਦਰ ਸਿੰਘ, ਸਤਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਅਰੁਣ ਕੁਮਾਰ ਅਤੇ ਅਜੀਤ ਸਿੰਘ ਵਿਰਦੀ ਆਦਿ ਮੌਜੂਦ ਸਨ।
Comments
Post a Comment