ਡੀ.ਸੀ. ਹੁਸ਼ਿਆਰਪੁਰ ਦੇ ਪੀ.ਏ. ਲਾਲ ਚੰਦ ਵੱਲੋਂ ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੀ ਸਰਾਹਨਾ — ‘ਰੰਗਲਾ ਪੰਜਾਬ’ ਵੱਲ ਇਕ ਮਜ਼ਬੂਤ ਕਦਮ ਦੱਸਿਆ


ਹੁਸ਼ਿਆਰਪੁਰ/ਦਲਜੀਤ ਅਜਨੋਹਾ
: ਡਿਪਟੀ ਕਮਿਸ਼ਨਰ ਹੋਸ਼ਿਆਰਪੁਰ ਦੇ ਨਿੱਜੀ ਸਹਾਇਕ (ਪੀ.ਏ.) ਲਾਲ ਚੰਦ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੀ ਖੁਲ੍ਹ ਕੇ ਸਿਫ਼ਾਰਸ਼ ਕੀਤੀ ਹੈ। ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਖਾਸ ਗੱਲਬਾਤ ਦੌਰਾਨ ਲਾਲ ਚੰਦ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਨਸ਼ਿਆਂ ਖ਼ਿਲਾਫ਼ ਜੰਗ ਨਹੀਂ, ਸਗੋਂ ‘ਰੰਗਲੇ ਪੰਜਾਬ’ ਵੱਲ ਵੱਧ ਰਿਹਾ ਇੱਕ ਐਤਿਹਾਸਿਕ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਚਪੇਟ ਤੋਂ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। "ਸਰਕਾਰ ਵੱਲੋਂ ਜਿਵੇਂ ਇਸ ਮੁਹਿੰਮ ਨੂੰ ਜ਼ਮੀਨ 'ਤੇ ਲਿਆਂਦਾ ਗਿਆ ਹੈ, ਉਹ ਇਹ ਦਰਸਾਉਂਦਾ ਹੈ ਕਿ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੀ ਪੱਕੀ ਨੀਅਤ ਹੈ," ਉਨ੍ਹਾਂ ਕਿਹਾ।
ਲਾਲ ਚੰਦ ਨੇ ਸਮਾਜਿਕ ਜਾਗਰੂਕਤਾ ਅਤੇ ਸਾਂਝੀ ਭਾਗੀਦਾਰੀ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਐਨ.ਜੀ.ਓਜ਼, ਮੀਡੀਆ, ਅਤੇ ਵਿਦਿਆਕ ਸੰਸਥਾਵਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਹ ਅੰਦੋਲਨ ਹੋਰ ਜ਼ੋਰ ਪੱਕੜ ਸਕੇ।
ਆਖ਼ਰ ਵਿੱਚ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇ ਇਹੋ ਜਿਹੀਆਂ ਕੋਸ਼ਿਸ਼ਾਂ ਜਾਰੀ ਰਹੀਆਂ, ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇਕ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਸੂਬਾ ਬਣੇਗਾ — ਸੱਚਮੁੱਚ 'ਰੰਗਲਾ ਪੰਜਾਬ'।

Comments