ਨਵ-ਨਿਯੁਕਤ ਅਧਿਆਪਕਾਂ ਨੂੰ ਅਹੁਦਾ ਸੰਭਾਲਣ ਤੇ ਕੀਤਾ ਸਨਮਾਨਿਤ।

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਗੌਰਮਿੰਟ ਟੀਚਰ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਕੋਟ ਫਤੂਹੀ ਦੀ ਇੱਕ ਨਿਵੇਕਲੀ ਪਹਿਲ ਅਨੁਸਾਰ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਕਾਂਰ ਸਿੰਘ ਦੀ ਅਗਵਾਈ ਵਿੱਚ ਬਲਾਕ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਅਧਿਆਪਕਾਂ ਵਲੋਂ ਨਿਯੁਕਤ ਹੋਣ ਤੇ ਸਨਮਾਨਿਤ ਕੀਤਾ ਗਿਆ। ਜੱਥੇਬੰਦੀਆਂ ਵਲੋਂ ਨਵ-ਨਿਯੁਕਤ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਇਹਨਾਂ ਨਵ-ਨਿਯੁਕਤ ਅਧਿਆਪਕਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਆਗੂਆਂ ਵਲੋਂ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਹੱਕਾਂ ਲਈ ਸਦਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਕੋਟ ਫਤੂਹੀ ਬਲਾਕ ਦੇ ਲਗਭਗ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਅਧਿਆਪਕਾਂ ਨੇ ਅਹੁਦਾ ਸੰਭਾਲਿਆ।ਇਸ ਮੌਕੇ ਦਰਸ਼ਨ ਕੌਰ, ਲਵਦੀਪ ਕੌਰ, ਨਰਿੰਦਰ ਸਿੰਘ ਅਹਿਰਾਣਾ, ਸੁਖਜੀਵਨ ਸਿੰਘ , ਪਵਨ ਕੁਮਾਰ, ਹਰਭਜਨ ਸਿੰਘ, ਕਮਲਜੀਤ ਸਿੰਘ, ਸੁਰਿੰਦਰ ਸਿੰਘ, ਸਰਬਜੀਤ ਸਿੰਘ, ਪਵਨਦੀਪ ਸਿੰਘ, ਸੇਠੀ ਰਾਮ, ਅਭਿਸ਼ੇਕ ਗਰਗ, ਪ੍ਰੀਆ, ਪੂਜਾ ਰਾਣੀ ਅਤੇ ਵੱਡੀ ਗਿਣਤੀ ਵਿੱਚ ਨਵ-ਨਿਯੁਕਤ ਅਧਿਆਪਕ ਮੌਜੂਦ ਸਨ।

Comments