ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਵਿੱਚ ਸਾਇੰਸ, ਕਾਮਰਸ ਅਤੇ ਆਰਟਸ ਸਟਰੀਮ ਅਧੀਨ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ 11ਵੀਂ ਜਮਾਤ ਦੀ ਮੈਡੀਕਲ ਸਟਰੀਮ ਵਿੱਚ ਵਿਦਿਆਰਥਣ ਅੰਜਲੀ ਬਾਲੀ ਨੇ 92.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਰੌਸ਼ਨਦੀਪ ਕੌਰ ਸੰਘਾ ਨੇ 91.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਅੰਜਲੀ ਬੈਂਸ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨਾੱਨ ਮੈਡੀਕਲ ਸਟਰੀਮ ਦੇ ਨਤੀਜੇ ਵਿੱਚ ਵਿਦਿਆਰਥਣ ਸਿਮਰਨ ਕੌਰ ਅਤੇ ਵਿਦਿਆਰਥਣ ਮਹਿਕ ਨੇ 91.2 ਫੀਸਦੀ ਅੰਕਾਂ ਨਾਲ ਬਰਾਬਰ ਰਹਿ ਕੇ ਸਾਂਝੇ ਤੌਰ ਤੇ ਪਹਿਲਾ , ਸਮੀਕਸ਼ਾ ਸਿੱਧੂ ਨੇ 82.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਧਨਵੰਤ ਸਿੰਘ ਨੇ 81.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਗਿਆਰਵੀਂ ਜਮਾਤ ਦੇ ਆਰਟਸ ਸਟਰੀਮ ਵਿੱਚ ਵਿਦਿਆਰਥਣ ਜੈਸਮੀਨ ਕੌਰ ਨੇ 92.6 ਫੀਸਦੀ ਅੰਕਾਂ ਨਾਲ ਪਹਿਲਾ, ਸ੍ਰਿਸ਼ਟੀ ਨੇ 90.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਹਿਜਪ੍ਰੀਤ ਕੌਰ ਨੇ 89 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਸਟਰੀਮ ਵਿੱਚ ਵਿਦਿਆਰਥਣ ਅਰਸ਼ਦੀਪ ਕੌਰ ਨੇ 92.2 ਫੀਸਦੀ ਅੰਕਾਂ ਨਾਲ ਪਹਿਲਾ, ਹਰਲੀਨ ਕੌਰ ਨੇ 86 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੈਸਵੀਨ ਢਾਂਡਾ ਨੇ 81 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਕਾਲਜੀਏਟ ਸਕੂਲ ਨੂੰ ਪੜ੍ਹਾਉਣ ਵਾਲੇ ਸਮੂਹ ਅਧਿਆਪਕਾਂ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
Comments
Post a Comment