ਹੁਸ਼ਿਆਰਪੁਰ / ਦਲਜੀਤ ਅਜਨੋਹਾ
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਹਰ ਸਾਲ ਦੀ ਤਰਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਅਤੇ ਸੁਸਾਇਟੀ ਦੇ ਸਮੂਹ ਸੰਤਾਂ, ਮਹਾਂਪੁਰਸ਼ਾਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਜਲੰਧਰ ਤੋਂ ਬਹੁਤ ਸ਼ਾਨੋ ਸ਼ੌਕਤ ਨਾਲ ਆਰੰਭ ਹੋਈ। ਇਸ ਮੌਕੇ ਪੰਜਾਬ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੇ ਸ਼ਰਧਾ ਪੂਰਵਕ ਹਾਜਰੀ ਭਰੀ। ਇਸ ਮੌਕੇ ਸੰਤਾਂ, ਮਹਾਂਪੁਰਸ਼ਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਪੁਰਬ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਵਿਖੇ ਮਨਾਉਣ ਲਈ ਦੇਸ਼ ਵਿਦੇਸ਼ ਤੋਂ ਹਜਾਰਾਂ ਸੰਗਤਾਂ ਹੁੰਮ ਹੁਮਾਕੇ ਸ਼ਾਮਲ ਹੋ ਰਹੀਆਂ ਹਨ ।
ਇਸ ਮੌਕੇ ਡਾ. ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ, ਸਾਬਕਾ ਮੈਂਬਰ ਰਾਜ ਸਭਾ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਦੇ ਦਰਸਾਏ ਸਮਾਨਤਾ, ਏਕਤਾ ਤੇ ਭਾਈਚਾਰੇ ਦਾ ਦਰਸਾਇਆ ਬੇਗਮਪੁਰਾ ਵਸਾਉਣ ਲਈ ਸਾਰੇ ਬਹੁਜਨ ਸਮਾਜ ਨੂੰ ਬਾਬਾ ਸਾਹਿਬ ਡਾ. ਅੰਬੇਡਕਰ , ਸਾਹਿਬ ਕਾਂਸ਼ੀ ਰਾਮ ਜੀ ਦੇ ਦੱਸੇ ਆਰਥਿਕ, ਸਮਾਜਿਕ ਤੇ ਰਾਜਨੀਤਕ ਪ੍ਰੀਵਤਨ ਦੇ ਅੰਦੋਲਨ ਨੂੰ ਮਜਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਵੀ ਹਾਜਰ ਸਨ।
ਇਸ ਮੌਕੇ ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਤੋਂ ਪੈਦਲ ਸ਼ੋਭਾ ਯਾਤਰਾ ਆਰੰਭ ਹੋ ਕੇ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਪਹੁੰਚੇਗੀ। ਉਨਾਂ ਕਿਹਾ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ।
ਇਸ ਮੌਕੇ ਸੰਤ ਪਰਮਜੀਤ ਦਾਸ ਨਗਰ,ਸੰਤ ਸਰਵਣ ਦਾਸ ਸਲੇਮਟਾਵਰੀ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਬਾਬਾ ਫਤਿਹ ਸਿੰਘ ਤਰਨਾ ਦਕ, ਸੰਤ ਬਾਬਾ ਸੁਖਵਿੰਦਰ ਸਿੰਘ ਹਾਲੋਵਾਲ, ਸੰਤ ਬਲਵੰਤ ਸਿੰਘ ਡਿੰਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਰਾਮ ਸੇਵਕ ਹਰੀਪੁਰ ਖਾਲਸਾ, ਸੰਤ ਪ੍ਰਗਟ ਨਾਥ ਬਾਲਯੋਗੀ,ਸੰਤ ਸੰਤੋਖ ਦਾਸ ਭਾਰਟਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਵਿਨੈ ਮੁਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ,ਸੰਤ ਬਲਕਾਰ ਸਿੰਘ ਵਡਾਲਾ, ਸੰਤ ਸਤਨਾਮ ਦਾਸ ਵਿਛੋਹੀ, ਸੰਤ ਗੁਰਮੀਤ ਦਾਸ,ਸੰਤ ਪ੍ਰਮੇਸ਼ਵਰੀ ਦਾਸ ਸੇਖੈ,ਸੰਤ ਰਜੇਸ਼ ਦਾਸ ਬਜਵਾੜਾ ਵੀ ਹਾਜਰ ਸਨ।
Comments
Post a Comment