ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪਹਿਲਗਾਮ ਵਿਖੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਕਤਲੇਆਮ ਦੇ ਵਿਰੋਧ ਵਿੱਚ ਅੱਜ ਯੂਥ ਕਾਂਗਰਸ ਵੱਲੋਂ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕਿ੍ਪਾਲ ਦੀ ਅਗਵਾਈ ਹੇਠ ਸ਼੍ਰੀ ਆਨੰਦਪੁਰ ਸਾਹਿਬ ਚੌਂਕ ਵਿੱਚ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕਰ ਕੇ ਅੱਤਵਾਦ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਣਵ ਕਿ੍ਪਾਲ ਨੇ ਕਿਹਾ ਕਿ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਵਿੱਚ ਨਿਰਦੋਸ਼ ਲੋਕਾਂ ਦਾ ਕੀਤਾ ਗਿਆ ਕਤਲੇਆਮ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਿੱਚ ਰੋਸ ਦੀ ਲਹਿਰ ਹੈ। ਭਾਰਤ ਦੀ ਜਨਤਾ ਨਿਰਦੋਸ਼ ਲੋਕਾਂ ਦੇ ਕਤਲੇਆਮ ਦਾ ਬਦਲਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਆਸੀ ਗੱਲਾਂ ਕਰਨ ਦੀ ਥਾਂ ਠੋਸ ਕਾਰਵਾਈ ਅੰਜਾਮ ਵਿੱਚ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਅੱਤਵਾਦ ਦੇ ਵਿਰੁੱਧ ਲੜਾਈ ਵਿੱਚ ਇੱਕ ਜੁੱਟ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਸਾਰੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਵਿੱਚ ਹੋਏ ਕਤਲੇਆਮ ਦੇ ਵਿਰੁੱਧ ਪ੍ਰਦਰਸ਼ਨ ਕਰੇਗੀ। ਇਸ ਮੌਕੇ ਰੋਹਿਤ ਕੁਮਾਰ, ਸਚਿਨ ਨਈਅਰ, ਸੰਨੀ ਸ਼ਰਮਾ, ਮਨਜਿੰਦਰ ਮੋਹਣੋਵਾਲ, ਹਨੀ ਸ਼ਰਮਾ, ਕਰਨ ਭੱਟੀ, ਆਦਿ ਹਾਜ਼ਰ ਹੋਏ।
Comments
Post a Comment