ਬ੍ਰਹਮਲੀਨ 108 ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 70ਵੀਂ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 7 ਮਈ ਕਰਵਾਏ ਜਾ ਰਹੇ ਹਨ/ਮਹੰਤ ਬਿਕਰਮਜੀਤ ਸਿੰਘ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਨੰਗਲ ਖੁਰਦ ਦੇ ਡੇਰਾ ਬਿਸ਼ਨਪੁਰੀ ਦੇ ਮੁੱਖ ਸੇਵਾਦਾਰ ਮਹੰਤ ਬਿਕਰਮਜੀਤ ਸਿੰਘ ਹੋਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬ੍ਰਹਮਲੀਨ 108 ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 70ਵੀਂ ਸਾਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 7 ਮਈ ਨੂੰ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ
ਇਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਰਧਾਲੂ ਸੰਗਤਾਂ ਵੱਲੋਂ ਵਿਸਾਖੀ ਦੇ ਪਵਿੱਤਰ ਦਿਨ ਤੋਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਗਈ ਹੈ। ਜਿਨਾਂ ਦੀ ਸਮਾਪਤੀ 7 ਮਈ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਹੋਵੇਗੀ। ਇਸ ਮੌਕੇ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਜਰੂਰਤਮੰਦ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆ
ਮੌਕੇ ਮਹਾਨ ਸਾਲਾਨਾ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਸਮੂਹ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਪਹੁੰਚ ਕੇ ਬਾਬਾ ਜੀ ਨੂੰ ਆਪਣੀ ਸ਼ਰਧਾਜਲੀ ਭੇਟ ਕਰਨਗੇ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ । ਮਹੰਤ ਬਿਕਰਮਜੀਤ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਰਾਮ ਹਸਪਤਾਲ ਜਲੰਧਰ ਤੋਂ ਨੀਰੋ ਸਰਜਨ ਡਾਕਟਰ
ਦੀਪਾਸ਼ ਬਾਸੂ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਸਰਵਣ ਰਾਮ ਲੇਬੋਰਟਰੀ ਮਾਹਿਲਪੁਰ ਵੱਲੋਂ ਸ਼ੂਗਰ ਦੇ ਮੁਫਤ ਟੈਸਟ ਕੀਤੇ ਜਾਣਗੇ। ਵੈਦ ਸੰਜੀਵ ਕੁਮਾਰ ਵੱਲੋਂ ਆਯੁਰਵੈਦਿਕ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਮਰੀਜ਼ਾਂ ਨੂੰ ਉਹਨਾਂ ਦੀਆਂ ਬਿਮਾਰੀਆਂ ਦੇ ਅਨੁਸਾਰ ਮੁਫਤ ਦੇਸੀ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਅਤੇ ਮੈਡੀਕਲ ਕੈਂਪਾਂ ਦਾ ਲਾਭ ਉਠਾਉਣ ਦੀ ਬੇਨਤੀ ਕੀਤੀ।
Comments
Post a Comment