27 ਮਈ ਨੂੰ ਸ਼੍ਰੀ ਸੰਕਟ ਮੋਚਨ ਹਨੂੰਮਾਨ ਅਤੇ ਸ਼੍ਰੀ ਸ਼ਨੀ ਦੇਵ ਮੰਦਰ ਵਿਖੇ ਸ਼ਨੀ ਜਨਮ ਉਤਸਵ ਅਤੇ ਸ਼੍ਰੀ ਹਨੂੰਮਾਨ ਮੰਦਰ ਸਥਾਪਨਾ ਦਿਵਸ ਮਨਾਇਆ ਜਾਵੇਗਾ/ਪੰਡਿਤ ਸੁਰੇਸ਼ ਸ਼ਰਮਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਸ੍ਰੀ ਸੰਕਟ ਮੋਚਨ ਹਨੂੰਮਾਨ ਮੰਦਿਰ ਅਤੇ ਸ੍ਰੀ ਸ਼ਨੀ ਦੇਵ ਮੰਦਿਰ ਵਿਖੇ ਸ੍ਰੀ ਸ਼ਨੀ ਦੇਵ ਜਨਮ ਉਤਸਵ ਅਤੇ ਸ੍ਰੀ ਹਨੂੰਮਾਨ ਮੰਦਿਰ ਸਥਾਪਨਾ ਦਿਵਸ 27 ਮਈ ਨੂੰ ਮੁੱਖ ਪੁਜਾਰੀ ਪੰਡਿਤ ਰੰਗ ਲਾਲ ਜੋਤਸ਼ੀ ਦੇ ਨਿਰਦੇਸ਼ਾਂ ਮੁਤਾਬਕ ਪੰਡਿਤ ਰਮੇਸ਼ ਕੁਮਾਰ, ਪੰਡਿਤ ਸੁਰੇਸ਼ ਕੁਮਾਰ ਅਤੇ ਐਡਵੋਕੇਟ ਪੰਡਿਤ ਵਿਪਨ ਕੁਮਾਰ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲਾਨਾ ਪ੍ਰੋਗਰਾਮ ਨੂੰ ਸਮਰਪਿਤ, ਸ਼੍ਰੀ ਰਾਮਾਇਣ ਪਾਠ 25 ਮਈ ਨੂੰ ਸਵੇਰੇ 9.30 ਵਜੇ ਸ਼ੁਰੂ ਕੀਤਾ ਜਾਵੇਗਾ। 26 ਮਈ ਨੂੰ ਸਵੇਰੇ 9.30 ਵਜੇ ਹਵਨ ਕੀਤਾ ਜਾਵੇਗਾ ਅਤੇ 27 ਮਈ ਨੂੰ ਸਵੇਰੇ 8 ਵਜੇ ਸ਼੍ਰੀ ਸ਼ਨੀ ਦੇਵ ਮੰਦਿਰ ਵਿਖੇ ਇੱਕ ਵਿਸ਼ਾਲ ਅਖੰਡ ਤੇਲ ਧਾਰਾ ਸ਼ੁਰੂ ਹੋਵੇਗੀ ਅਤੇ ਬਾਅਦ ਵਿੱਚ ਸਵੇਰੇ 11 ਵਜੇ ਸ਼੍ਰੀ ਰਾਮਾਇਣ ਪਾਠ ਦਾ ਭੋਗ ਪਾਇਆ ਜਾਵੇਗਾ। ਭੰਡਾਰਾ ਦੁਪਹਿਰ 12 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ 'ਤੇ ਸ਼੍ਰੀ ਹਨੂੰਮਾਨ ਮੰਦਰ ਭਜਨ ਮੰਡਲੀ ਅਤੇ ਸਾਥੀਆਂ ਵੱਲੋਂ ਕੀਰਤਨ ਅਤੇ ਪ੍ਰਭੂ ਦੀ ਮਹਿਮਾ ਦਾ ਗੁਣ ਗਾਇਨ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ
Comments
Post a Comment