ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਬਸਪਾ ਗਰੀਬ,ਕਿਸਾਨ , ਮਜਦੂਰ ਦੀ ਲੁੱਟ ਨਹੀਂ ਹੋਣ ਦੇਵੇਗੀ - ਕਰੀਮਪੁਰੀ ਬਸਪਾ ਸਮੀਖਿਆ ਮੀਟਿੰਗਾਂ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ


ਹੁਸ਼ਿਆਰਪੁਰ /ਦਲਜੀਤ ਅਜਨੋਹਾ 
 ਬਹੁਜਨ ਸਮਾਜ ਪਾਰਟੀ ਲੋਕ ਸਭਾ ਹੁਸ਼ਿਆਰਪੁਰ ਦੇ 
 ਵਿਧਾਨ ਸਭਾ ਹਲਕਿਆਂ ਦੀ ਸਮੀਖਿਆ ਮੀਟਿੰਗਾਂ ਦੌਰਾਨ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਨੇ ਸੰਗਠਨ ਦੇ ਵਿਸਥਾਰ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਟੀਮਾਂ ਦੇ ਇੰਚਾਰਜਾਂ ਨੂੰ ਅੱਗੇ  ਲਈ ਕੰਮ ਸੌਂਪਿਆ ਗਿਆ ਅਤੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। 
ਇਸ ਮੌਕੇ ਡਾ. ਕਰੀਮਪੁਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਵੱਡੇ ਸ਼ਹਿਰਾਂ ਚ ਹਜ਼ਾਰਾਂ ਏਕੜ ਜਮੀਨ ਕਿਸਾਨਾਂ ਕੋਲੋਂ ਖੋ ਕੇ ਘਰ ਬਣਾਉਣ ਲਈ 30 ਹਜਾਰ ਰੁਪਇਆ ਪ੍ਰਤੀ ਗਜ ਅਤੇ ਸ਼ੋ ਰੂਮ ਲਈ 40 ਹਜਾਰ ਰੁਪਆ ਪ੍ਰਤੀ ਗਜ ਵੇਚਣ ਦੀ ਜੋ ਨੀਤੀ ਅਖਤਿਆਰ ਕੀਤੀ ਹੈ , ਬਹੁਜਨ ਸਮਾਜ ਪਾਰਟੀ ਸਰਕਾਰ ਦੀ ਇਸ ਨੀਤੀ ਨੂੰ ਕਿਸਾਨ,ਗਰੀਬ,ਕਰਮਚਾਰੀ ਅਤੇ ਪੰਜਾਬ ਵਿਰੋਧੀ ਐਲਾਨਦੀ ਹੈ। ਬਸਪਾ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਨਾਲ ਕਿਸਾਨ ਅਤੇ ਗਰੀਬ ਲੋਕਾਂ ਦੀ ਲੁੱਟ ਨਹੀਂ ਹੋਣ ਦੇਵੇਗੀ, ਇਸ ਕਰਕੇ ਪੰਜਾਬੀਆਂ ਨੂੰ ਪੰਜਾਬ ਸੰਭਾਲੋ ਮਹਿਮ ਦੀ ਸ਼ਕਤੀ ਬਣਨੇ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਕਿ ਇਸ ਬਰਬਾਦੀ ਨੂੰ ਰੋਕਿਆ ਜਾ ਸਕੇ। 
ਡਾ. ਕਰੀਮਪੁਰੀ ਨੇ ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਵੱਡੇ ਕਾਰੋਬਾਰ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਮਜੀਠਾ ਤੋਂ ਬਾਅਦ  ਲੁਧਿਆਣਾ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਤਿੰਨ ਮੌਤਾਂ ਨੇ ਇਹ ਸਾਬਤ ਕਰ ਦਿਤਾ ਹੈ ਕਿ ਆਪ ਸਰਕਾਰ ਨਸ਼ਿਆਂ ਨੂੰ ਕਾਬੂ ਕਰਨ ਵਿਚ ਬੁਰੀ ਤਰਾਂ ਫੇਲ ਸਾਬਤ ਹੋਈ ਹੈ।  ਡਾ. ਕਰੀਮਪੁਰੀ ਨੇ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦੀ ਆਰਥਿਕ ਮਦਦ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਸਖਤ ਤੋਂ ਸਖਤ ਸਜ਼ਾ, ਡਰੱਗ ਮਾਫੀਆ ਔਰ ਡਰੱਗ ਮਾਫੀਆ ਦੀ ਪ੍ਰੋਟੈਕਸ਼ਨ ਤੇ ਲੱਗੀਆਂ ਤਾਕਤਾਂ ਨੂੰ ਬੇਨਕਾਬ ਕਰਨ ਲਈ ਕਿਹਾ। ਇਸ ਮੌਕੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ, ਗੁਰਨਾਮ ਚੌਧਰੀ ਅਤੇ ਵੱਖ ਵੱਖ ਵਿਧਾਨ ਸਭਾਵਾਂ ਦੇ ਆਗੂ ਵੀ ਹਾਜਰ ਸਨ।

Comments