ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਕੂਲ ਆਫ ਐਮੀਨੈਂਸ ਟਾਂਡਾ ਵਿੱਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ। ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਤਰੇਹਣ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਸਾਬਕਾ ਡਿਪਟੀ ਡਾਇਰੈਕਟਰ ਪੰਜਾਬ ਡਾਕਟਰ ਕੇਵਲ ਸਿੰਘ ਕਾਜਲ, ਐਸਐਮਓ ਟਾਂਡਾ ਡਾਕਟਰ ਕਰਨ ਕੁਮਾਰ ਸੈਣੀ, ਆਈ ਡੋਨਰ ਇੰਚਾਰਜ ਟਾਂਡਾ ਸਟੇਟ ਅਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਜਿਨਾਂ ਦਾ ਸਮੂਹ ਸਕੂਲ ਸਟਾਫ, ਪ੍ਰਿੰਸੀਪਲ ਸਾਹਿਬ ਤੇ ਵਿਦਿਆਰਥੀਆਂ ਨੇ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ।ਇਸ ਮੌਕੇ ਡਾਕਟਰ ਕੇਵਲ ਸਿੰਘ ਕਾਜਲ ਨੇ ਨਸ਼ਿਆਂ ਦੇ ਇਨਸਾਨੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵ ਦੀ ਜਾਣਕਾਰੀ ਦਿੱਤੀ,ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਇਨਸਾਨ ਹੌਲੀ ਹੌਲੀ ਨਸ਼ਿਆਂ ਦੀ ਦਲ ਦਲ ਵਿੱਚ ਫਸ ਕੇ ਆਪਣਾ ਤੇ ਆਪਣੇ ਪੂਰੇ ਪਰਿਵਾਰ ਦਾ ਨੁਕਸਾਨ ਕਰ ਲੈਂਦਾ ਹੈ। ਇਸ ਮੌਕੇ ਐਸਐਮ ਓ ਡਾਕਟਰ ਕਰਨ ਕੁਮਾਰ ਸੈਣੀ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ ਤਾਂ ਇਸ ਦੀ ਜਾਣਕਾਰੀ ਸਾਨੂੰ ਦਿੱਤੀ ਜਾਵੇ ਤਾਂ ਜੋ ਉਸ ਨਸ਼ਿਆਂ ਦੇ ਆਦੀ ਵਿਅਕਤੀ ਦਾ ਇਲਾਜ ਸਹੀ ਸਮੇਂ ਤੇ ਕੀਤਾ ਜਾ ਸਕੇ ਉਹਨਾਂ ਨੂੰ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਦਾ ਇਲਾਜ ਬਿਲਕੁਲ ਮੁਫਤ ਹੁੰਦਾ ਹੈ। ਪ੍ਰਿੰਸੀਪਲ ਰਜੇਸ਼ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਗਏ ਅਭਿਆਨ ਦੀ ਜੰਮ ਕੇ ਤਾਰੀਫ ਕੀਤੀ, ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ। ਇਸ ਮੌਕੇ ਭਾਈ ਮਸੀਤੀ ਨੇ ਵਿਦਿਆਰਥੀਆਂ ਨੂੰ ਜਿਉਂਦੇ ਜੀ ਰਕਤ ਦਾਨ ਤੇ ਮਰਨ ਉਪਰੰਤ ਅੱਖਾਂ ਦਾਨ, ਅਤੇ ਅੰਗ ਦਾਨ ਕਰਨ ਦੀ ਜਾਣਕਾਰੀ ਵੀ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਕੂਲ ਸਟਾਫ ਮੈਂਬਰ ਹਾਜਰ ਸਨ।
Comments
Post a Comment