ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਕੌਮੀ ਸੇਵਾ ਯੋਜਨਾ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਾਤਾਵਰਨ ਪ੍ਰਦੂਸ਼ਣ ਰਹਿਤ ਬਣਾਉਣ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਵਾਸਤੇ ਨਾੜ ਨੂੰ ਨਾ ਸਾੜਨ ਦੇ ਮੰਤਵ ਨੂੰ ਲੈ ਕੇ ਪਿੰਡ ਰਾਮਪੁਰ ਸੁੰਨੜਾ ਦੇ ਕਿਸਾਨਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਸੁਣਿਆ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਅਮਰਪਾਲ ਕੌਰ ਦੇ ਦੁਆਰਾ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪੈਦਾ ਹੋਣ ਵਾਲੀਆਂ ਅਨੇਕਾਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਨੇ ਕਿਹਾ ਕਿ ਨਾੜ ਨੂੰ ਅੱਗ ਲੱਗਣ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ,ਨਾਲ ਦੀ ਨਾਲ ਕਈ ਪ੍ਰਕਾਰ ਦੇ ਕੀੜੇ ਮਕੌੜੇ ਵੀ ਮਰ ਜਾਂਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ,ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਅਮਰਪਾਲ ਕੌਰ,ਕਾਲਜ ਵਿਦਿਆਰਥੀ ਅਤੇ ਪਿੰਡ ਦੇ ਕਿਸਾਨ ਹਾਜ਼ਰ ਸਨ।
Comments
Post a Comment