ਹੁਸ਼ਿਆਰਪੁਰ /ਦਲਜੀਤ ਅਜਨੋਹਾ
"ਚੱਕਰ ਤੋੜੋ: ਰੋਕਥਾਮ, ਇਲਾਜ, ਅਤੇ ਸਾਰਿਆਂ ਲਈ ਰਿਕਵਰੀ" ਥੀਮ ਅਧਾਰਿਤ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸੰਬੰਧੀ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ.ਪਵਨ ਕੁਮਾਰ ਸਗੋਤਰਾ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਹਰਬੰਸ ਕੌਰ, ਐਸ.ਐਮ.ਓ. ਇੰਚਾਰਜ ਸਿਵਲ ਹਸਪਤਾਲ ਡਾ.ਸਵਾਤੀ, ਐਸ.ਐਮ.ਓ ਡਾ ਕੁਲਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਕਾਊਂਸਲਰ ਪ੍ਰਸ਼ਾਂਤ ਆਦੀਆ, ਸੰਦੀਪ ਕੁਮਾਰੀ, ਸੁਖਪ੍ਰੀਤ ਕੌਰ ਸਾਇਕੈਟਰਿਕ ਸੋਸ਼ਲ ਵਰਕਰ, ਤਜਿੰਦਰ ਕੌਰ ਸਾਈਕੋਲੋਜਿਸਟ, ਪ੍ਰਿੰਸੀਪਲ ਸੁਖਵਿੰਦਰ ਕੌਰ, ਅਮਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ। ਰੈਲੀ ਵਿੱਚ ਸਰਕਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਹ ਰੈਲੀ ਸਿਵਲ ਹਸਪਤਾਲ ਤੋਂ ਸ਼ੂਰੂ ਹੋਕੇ ਪ੍ਰਭਾਤ ਚੌਂਕ ਤੋਂ ਹੁੰਦੀ ਹੋਈ ਵਾਪਿਸ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ ।
ਸਮਾਪਤੀ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਾ.ਪਵਨ ਕੁਮਾਰ ਨੇ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਭਵਿੱਖਤ ਪੀੜੀ ਨੂੰ ਨਸ਼ਿਆਂ ਤੋਂ ਸੁਰੱਖਿਅਤ ਰੱਖਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਪਵੇਗਾ। ਉਨਾਂ ਕਿਹਾ ਕਿ ਨਸ਼ਾ ਸਿਰਫ ਇੱਕ ਬੰਦੇ ਦਾ ਹੀ ਨਹੀਂ ਸਗੋਂ ਸਾਰੇ ਪਰਿਵਾਰ ਦਾ ਜੀਵਨ ਬਰਬਾਦ ਕਰ ਦਿੰਦਾ ਹੈ। ਇਹ ਇੱਕ ਮਾਨਸਿਕ ਬੀਮਾਰੀ ਹੈ ਜਿਸ ਨੂੰ ਸਹੀ ਇਲਾਜ ਨਾਲ ਹਮੇਸ਼ਾ ਲਈ ਛੱਡਿਆ ਜਾ ਸਕਦਾ ਹੈ ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਹਰਬੰਸ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵਿਭਾਗ ਵਲੋਂ ਇੱਕ ਨਸ਼ਾ ਮੁੱਕਤੀ ਤੇ ਪੁਨਰਵਾਸ ਕੇਂਦਰ, 02 ਨਸ਼ਾ ਮੁਕਤੀ ਦਵਾਈ ਕੇਂਦਰ ਅਤੇ 16 ਓਟ ਕਲੀਨਿਕ ਚੱਲ ਰਹੇ ਜਿੱਥੇ ਕਿ ਨਸ਼ੇ ਦੇ ਮਰੀਜ਼ ਬਿਨਾਂ ਭਰਤੀ ਹੋਏ ਡਾਕਟਰ ਦੀ ਹਾਜ਼ਰੀ ਵਿੱਚ ਦਵਾਈ ਲੈ ਸਕਦੇ ਹਨ। ਦਵਾਈ ਦੇ ਨਾਲ ਇੱਥੇ ਨਸ਼ੇ ਦੇ ਆਦੀ ਮਰੀਜ਼ਾ ਦੀ ਮਜ਼ਬੂਤ ਕਾਉਂਸੀਲਿੰਗ ਕੀਤੀ ਜਾਂਦੀ ਹੈ ਜਿਹੜੀ ਕਿ ਮਰੀਜ਼ ਨੂੰ ਮਾਨਸਿਕ ਸੰਤੁਸ਼ਟੀ ਪ੍ਰਦਾਨ ਕਰਕੇ ਨਸ਼ਾ ਛੱਡਣ ਵਿੱਚ ਸਹਾਈ ਹੁੰਦੀ ਹੈ। ਉਨਾਂ ਕਿਹਾ ਕਿ ਸਮਾਜ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ।
Comments
Post a Comment