ਸੰਵਿਧਾਨ ਬਚਾਓ ਰੈਲੀਆਂ ਕਰਨ ਵਾਲੇ ਸੰਵਿਧਾਨ ਲਿਖਣ ਵਾਲੇ ਡਾ. ਅੰਬੇਡਕਰ ਦੇ ਅਪਮਾਨ ਤੇ ਕਿਓਂ ਨਹੀਂ ਬੋਲਦੇ- ਚੌਧਰੀ ਗੁਰਨਾਮ,ਠੇਕੇਦਾਰ ਭਗਵਾਨ ਸਿੱਧੂ, ਐਡਵੋਕੇਟ ਮਾਨਾ

ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਭਾਰਤੀ ਸੰਵਿਧਾਨ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੇ ਅਪਮਾਨ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਵਲੋੰ ਸ੍ਰੀ ਖੁਰਾਲਗੜ ਸਾਹਿਬ ਤੋਂ ਗੜਸ਼ੰਕਰ ਤੱਕ ਕੀਤੇ ਜ਼ੋਰਦਾਰ ਰੋਸ ਵਿਖਾਵੇ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ , ਹਮੇਸ਼ਾ ਬਾਬਾ ਸਾਹਿਬ ਦਾ ਵਿਰੋਧ ਕਰਨ ਵਾਲੀ ਕਾਂਗਰਸ ਨੂੰ ਸੰਵਿਧਾਨ ਬਚਾਉਣ ਦੀ ਚਿੰਤਾ ਲੱਗ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਸਪਾ ਪੰਜਾਬ ਦੇ ਇੰਚਾਰਜ ਚੌਧਰੀ ਗੁਰਨਾਮ ਸਿੰਘ, ਠੇਕੇਦਾਰ ਭਗਵਾਨ ਦਾਸ ਸਿੱਧੂ ਜਨਰਲ ਸਕੱਤਰ ਪੰਜਾਬ, ਐਡਵੋਕੇਟ ਪਲਵਿੰਦਰ ਮਾਨਾ ਇੰਚਾਰਜ ਵਿਧਾਨ ਸਭਾ ਹਲਕਾ ਚੱਬੇਵਾਲ ਨੇ ਕਿਹਾ ਕਿ ਸੰਵਿਧਾਨ ਬਚਾਓ ਰੈਲੀਆਂ ਕਰਨ ਵਾਲੇ ਸੰਵਿਧਾਨ ਲਿਖਣ ਵਾਲੇ ਡਾ. ਅੰਬੇਡਕਰ ਦੇ ਬੁੱਤਾਂ ਦੇ ਅਪਮਾਨ ਤੇ ਕਿਓਂ ਨਹੀਂ ਬੋਲਦੇ। ਉਨਾਂ ਕਿਹਾ ਕਿ ਕਾਂਗਰਸ, ਭਾਜਪਾ, ਅਕਾਲੀ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਬਾਬਾ ਸਾਹਿਬ ਦਾ ਨਾਮ ਲੈ ਕੇ ਬਹੁਜਨ ਸਮਾਜ ਨੂੰ ਗੁੰਮਰਾਹ ਕੀਤਾ ਹੈ। ਇਹ ਪਾਰਟੀਆਂ ਕਹਿੰਦੀਆਂ ਕੁੱਝ ਹੋਰ ਹਨ ਪਰ ਜ਼ਮੀਨੀ ਪੱਧਰ ਤੇ ਕਰਦੀਆਂ ਕੁੱਝ ਹੋਰ ਹਨ, ਇਨਾਂ ਨੇ ਹਮੇਸ਼ਾ ਗਰੀਬ ਦਲਿਤ ਸਮਾਜ ਦਾ ਸ਼ੋਸ਼ਣ ਹੀ ਕੀਤਾ ਹੈ।
             ਬਸਪਾ ਆਗੂਆਂ ਨੇ ਕਿਹਾ ਕਿ ਬਸਪਾ ਨੇ  "ਪੰਜਾਬ ਸੰਭਾਲੋ ਮੁਹਿੰਮ" ਤਹਿਤ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਸਿੱਖਿਆ ਨੀਤੀ , ਭ੍ਰਿਸ਼ਟਾਚਾਰ ਅਤੇ ਪਵਿੱਤਰ ਧਰਤੀ ਸ੍ਰੀ ਖੁਰਾਲਗੜ ਸਾਹਿਬ ਵਿਚੋਂ ਸ਼ਰਾਬ ਦਾ ਠੇਕਾ ਤੇ ਨਜਾਇਜ ਬ੍ਰਾਂਚਾਂ ਬੰਦ ਕਰਾਉਣ ਲਈ ਅੰਦੋਲਨ ਸ਼ੁਰੂ ਕੀਤਾ ਹੈ ਜਿਸ ਤਹਿਤ ਪੰਜਾਬ ਵਿੱਚ ਬਲਾਕ ਪੱਧਰ ਤੇ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ। 
 ਬਸਪਾ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵਲੋਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਦੀ ਯੋਗ ਅਗਵਾਈ ਹੇਠ ਸਕੂਲਾਂ, ਕਲਿਜਾਂ, ਯੂਨੀਵਰਸਿਟੀਆਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੂਰੀ ਤਰਾਂ ਲਾਗੂ ਕਰਾਉਣ , ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਚ 100% ਅਧਿਆਪਕ ਭਰਤੀ ਕਰਨ, ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਕਾਨੂੰਨ ਲਾਗੂ ਕਰਨ, ਪੰਜਾਬ ਦੀ ਤਰੱਕੀ ਵਿਕਾਸ ਅਤੇ ਸਿਹਤ ਸਿਸਟਮ ਵਿੱਚ ਸੁਧਾਰ ਲਈ ਪੰਜਾਬ ਅੰਦਰ ਵੱਡਾ ਅੰਦੋਲਨ ਛੇੜ ਦਿੱਤਾ ਹੈ , ਉਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦੇ ਨੀਲੇ ਝੰਡੇ ਹੇਠ ਇਕੱਠੇ ਹੋ ਕੇ ਪੰਜਾਬ ਸੰਭਾਲੋ ਮੁਹਿੰਮ ਨੂੰ ਸਫਲ ਕਰਨ ਲਈ ਆਪਣਾ ਬਣਦਾ ਹਿੱਸਾ ਜਰੂਰ ਪਾਉਣ

Comments