ਜੇ.ਪੀ.ਐੱਮ.ਓ ਬਲਾਕ ਮਾਹਿਲਪੁਰ ਦੀ 09 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਸਬੰਧੀ ਹੋਈ ਇੱਕ ਅਹਿਮ ਮੀਟਿੰਗ।

ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਜੇ.ਪੀ.ਐੱਮ.ਓ ਬਲਾਕ ਮਾਹਿਲਪੁਰ ਦੀ 09 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਸਬੰਧੀ ਇੱਕ ਅਹਿਮ ਮੀਟਿੰਗ ਕਸ਼ਮੀਰ ਸਿੰਘ ਮੱਖਣਗੜ, ਬਲਦੇਵ ਢੱਕੋਂ ਅਤੇ ਮਲਕੀਤ ਸਿੰਘ ਬਾਹੋਵਾਲ ਦੀ ਅਗਵਾਈ ਵਿੱਚ ਮਾਹਿਲਪੁਰ ਵਿਖੇ ਹੋਈ।ਇਸ ਮੀਟਿੰਗ ਵਿੱਚ ਸੂਬਾ ਕਨਵੀਨਰ ਮੁਲਾਜ਼ਮ-ਪੈਨਸ਼ਨਰ ਫਰੰਟ ਪੰਜਾਬ ਸਤੀਸ਼ ਰਾਣਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤੀਸ਼ ਰਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਧਾਰਮਿਕ ਉਨਮਾਤ, ਘੱਟ ਗਿਣਤੀਆਂ ਨਾਲ ਪੱਖਪਾਤ, ਸਿੱਖਿਆ ਨੀਤੀ ਦਾ ਭਗਵਾਂਕਰਨ ਅਤੇ ਸੰਵਿਧਾਨ ਨਾਲ ਛੇੜਛਾੜ ਕਰਕੇ ਦੇਸ਼ ਦੀ ਗੰਗਾ-ਯਮੁਨਾ ਤਹਿਜੀਬ ਨੂੰ ਭੰਗ ਕਰਕੇ ਦੇਸ਼ ਵਿਚ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ।ਇਸਨੂੰ ਦੇਸ਼ ਦੇ ਅਮਨ ਪਸੰਦ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।ਮੱਖਣ ਸਿੰਘ ਲੰਗੇਰੀ, ਅਮਰਜੀਤ ਕੁਮਾਰ, ਜੈਰਾਮ ਬਾੜੀਆਂ, ਪਰਮਜੀਤ ਕਾਤਿਬ ਅਤੇ ਕਮਲਜੀਤ ਕੌਰ ਖੜੌਦੀ ਨੇ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਸਮਾਨਅੰਤਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਮਜਦੂਰਾਂ ਅਤੇ ਆਮ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਣ ਕਰ ਰਹੀ ਹੈ।ਪੁਰਾਣੀ ਪੈਨਸ਼ਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਡੀ.ਏ-ਪੇਅ ਕਮਿਸ਼ਨ ਦੇ ਬਕਾਏ, ਕੱਟੇ 37 ਭੱਤੇ ਬਹਾਲ ਕਰਨ ਅਤੇ ਹੋਰ ਕਈ ਹੱਕੀ ਅਤੇ ਜਾਇਜ ਮੰਗਾਂ ਨੂੰ ਹੱਲ ਨਹੀਂ ਕਰ ਰਹੀ ਹੈ।ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਫੈਸਲੇ ਲੈਣ ਵਾਲੀਆਂ ਸਰਕਾਰਾਂ ਬਹੁਤਾ ਲੰਮਾ ਸਮਾਂ ਲੋਕਾਂ ਦੇ ਸੰਘਰਸ਼ ਸਾਹਮਣੇ ਟਿਕ ਨਹੀਂ ਸਕਦੀਆਂ।ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੁਲਾਜ਼ਮ, ਪੈਨਸ਼ਨਰ ਅਤੇ ਆਮ ਲੋਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।ਆਗੂਆਂ ਨੇ ਕਿਹਾ ਕਿ ਇਸ 09 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਸਫਲ ਕੀਤਾ ਜਾਵੇਗਾ।ਇਸ ਮੌਕੇ ਸ਼ਿੰਦਰਪਾਲ,ਮਨਜਿੰਦਰ ਹੱਲੂਵਾਲ, ਜਸਕਰਨਜੀਤ ਸਿੰਘ, ਬਾਬੂ ਓਮ ਦੱਤ, ਗੁਰਨਾਮ ਸਿੰਘ, ਸਤਨਾਮ ਸਿੰਘ,ਰਾਮ ਆਸਰਾ, ਮਨਜਿੰਦਰ ਸਿੰਘ, ਵਿੰਦਰ, ਬਲਵਿੰਦਰ ਕੌਰ, ਰਸ਼ਪਾਲ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ ਰਜਨੀ, ਰਸ਼ਪਾਲ ਲੰਗੇਰੀ, ਜਸਵੀਰ ਕੌਰ,ਸੁਦੇਸ਼ ਰਾਣੀ, ਹਰਪ੍ਰੀਤ ਕੌਰ, ਆਸ਼ਾ ਰਾਣੀ ਗੀਤਾ ਰਾਣੀ ਹਾਜ਼ਰ ਸਨ l

Comments