*ਸਵਰਗੀ ਅਵਤਾਰ ਸਿੰਘ ਨਾਗਪਾਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 6 ਜੁਲਾਈ ਨੂੰ ਹੋਵੇਗਾ/ਹਰਜੀਤ ਸਿੰਘ ਨਾਗਪਾਲ *ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ਼੍ਰੀ ਸਿੰਘ ਸਭਾ ਰੇਲਵੇ ਰੋਡ, ਗੜ੍ਹਸ਼ੰਕਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗਾ *ਮਾਹਿਲਪੁਰ ਇਲਾਕੇ ਦੀਆਂ ਸਮਾਜਿਕ ਸੰਸਥਾਵਾਂ ਅਤੇ ਵਕੀਲ ਭਾਈਚਾਰੇ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਇਲਾਕੇ ਦੇ ਉੱਘੇ ਸਮਾਜ ਸੇਵਕ ਹਰਜੀਤ ਸਿੰਘ ਨਾਗਪਾਲ, ਤਰਲੋਕ ਸਿੰਘ ਨਾਗਪਾਲ ਅਤੇ ਗੁਰਮੁਖ ਸਿੰਘ ਨਾਗਪਾਲ ਦੇ ਪਿਤਾ ਅਵਤਾਰ ਸਿੰਘ ਨਾਗਪਾਲ ਹੋਰਾਂ ਦਾ ਪਿਛਲੇ ਦਿਨੀ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 6 ਜੁਲਾਈ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ, ਗੜ੍ਹਸ਼ੰਕਰ ਵਿਖੇ ਹੋਵੇਗਾ। ਇਸ ਮੌਕੇ ਮਾਹਿਲਪੁਰ ਗੜ੍ਹਸ਼ੰਕਰ ਅਤੇ ਨੇੜਲੇ ਇਲਾਕਿਆਂ ਦੀਆਂ ਸਮਾਜਿਕ ਸੰਸਥਾਵਾਂ ਅਤੇ ਵਕੀਲ ਭਾਈਚਾਰਾ ਦੇ ਨਾਲ-ਨਾਲ ਰਾਜਨੀਤਿਕ ਸ਼ਖਸੀਅਤਾਂ ਵੀ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ।

Comments