ਨਸ਼ਿਆਂ ਦੇ ਖਿਲਾਫ਼ ਜੰਗ 'ਚ ਨਿੱਤਰੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ -ਕਈ ਪਿੰਡਾਂ 'ਚ ਰੈਲੀਆਂ ਰਾਹੀਂ ਲੋਕਾਂ ਨੂੰ ਦਿੱਤਾ ਸੰਦੇਸ਼, “ਨਸ਼ੇ ਤੋਂ ਮੁਕਤ ਪੰਜਾਬ ਬਣਾਉਣਾ ਸਾਡਾ ਟੀਚਾ"


 ਹੁਸ਼ਿਆਰਪੁਰ/ਦਲਜੀਤ ਅਜਨੋਹਾ 
           ਗੜ੍ਹਸ਼ੰਕਰ ਹਲਕੇ ਦੇ ਪਿੰਡ ਲੱਲੀਆਂ, ਕਾਲੇਵਾਲ, ਖਾਬੜਾ, ਗੋਲੀਆਂ, ਬੜੇਸਰੋਂ ਤੇ ਸਤਨੌਰ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਨਸ਼ਿਆਂ ਦੇ ਖਿਲਾਫ਼ ਰੈਲੀਆਂ ਕੀਤੀਆਂ ਗਈਆਂ।
ਇਸ ਦੌਰਾਨ ਰੌੜੀ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜੰਗ ਵਿਚ ਹਿੱਸਾ ਲੈਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਇਕੱਠੇ ਖੜ੍ਹੇ ਹੋਣ, ਤਾਂ ਜੋ ਨਸ਼ਿਆਂ ਨੇ ਜੋ ਘਰ ਉਜਾੜੇ ਹਨ ਉਹ ਮੁੜ ਸਾਂਭੇ ਜਾ ਸਕਣ।
ਉਨ੍ਹਾਂ ਨੇ ਲੋਕਾਂ ਤੋਂ ਪ੍ਰਣ ਲਿਆ ਕਿ ਅੱਜ ਤੋਂ ਕੋਈ ਵੀ ਪੰਜਾਬੀ ਨਸ਼ਿਆਂ ਵੱਲ ਮੂੰਹ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਘਰਾਂ ਵਿਚੋਂ ਨਸ਼ੇ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ।
ਰੰੜੀ ਨੇ ਲੋਕਾਂ ਨੂੰ ਸੂਚਿਤ ਕੀਤਾ ਕਿ ਪੰਜਾਬ ਸਰਕਾਰ ਹੁਣ ਹਰੇਕ ਗ਼ਰੀਬ ਜਾਂ ਅਮੀਰ ਵਿਅਕਤੀ ਦਾ 10 ਲੱਖ ਤੱਕ ਦਾ ਇਲਾਜ ਮੁਫ਼ਤ ਕਰੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਨਸ਼ਾ ਕਰਨ ਜਾਂ ਕਰਵਾਉਣ ਵਾਲਿਆਂ ਦਾ ਸਾਥ ਨਾ ਦੇਵੇ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Comments