ਵਿਦਿਆਰਥੀਆਂ ਦੀ ਕੈਰੀਅਰ ਸੇਧ ਸਬੰਧੀ ਪ੍ਰਿੰਸੀਪਲ ਪਰਵਿੰਦਰ ਸਿੰਘ ਵੱਲੋਂ ਪਿੰਡ ਸੋਨਾ ਵਿੱਚ ਪਿੰਡ ਵਾਸੀਆਂ ਨਾਲ ਵਿਸ਼ੇਸ਼ ਸੰਵਾਦ ਰਚਾਇਆ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਵੱਲੋਂ ਕਾਲਜ ਦੇ ਸਟਾਫ ਮੈਂਬਰਾਨ ਦੀ ਹਾਜ਼ਰੀ ਵਿੱਚ ਇਲਾਕੇ ਦੇ ਪਿੰਡ ਸੋਨਾ ਵਿੱਚ ਪਿੰਡ ਦੀ ਪੰਚਾਇਤ ਦੀ ਅਗਵਾਈ ਹੇਠ ਕਰਵਾਏ ਇੱਕ ਵਿਸ਼ੇਸ਼ ਸਮਾਰੋਹ ਮੌਕੇ ਪਿੰਡ ਦੇ ਵਸਨੀਕਾਂ ਅਤੇ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ ਰਚਾਇਆ ਗਿਆ ਜਿਸ ਵਿੱਚ ਇਲਾਕੇ ਦੇ ਵਿਦਿਆਰਥੀਆਂ ਨਾਲ ਕੈਰੀਅਰ ਸੇਧ ਅਤੇ ਗਾਈਡੈਂਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਸਰਪੰਚ ਨਿਰਮਲ ਕੌਰ, ਜਸਵੀਰ ਸਿੰਘ ਫੌਜੀ, ਸਮਾਜ ਸੇਵੀ ਜਸਵੀਰ ਸਿੰਘ ਸ਼ੀਰਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਟਾਫ ਦਾ ਭਰਵਾਂ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਹਾਜ਼ਰ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਮਾਹਿਲਪੁਰ ਦੇ ਇਤਿਹਾਸ ਬਾਰੇ ਦੱਸਿਆ ਅਤੇ ਵੱਖ ਵੱਖ ਕੋਰਸਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਵਿੱਚ ਚੱਲ ਰਹੀਆਂ ਵਜ਼ੀਫਾ ਰਾਸ਼ੀ ਸਕੀਮਾਂ ਅਤੇ ਹੋਰ ਸਹੂਲਤਾਂ ਬਾਰੇ ਦੱਸਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ ਜੇ ਬੀ ਸੇਖੋ ਨੇ ਕਿਹਾ ਕਿ ਮਿਸ਼ਨਰੀ ਉਦੇਸ਼ ਨਾਲ ਖੁੱਲ੍ਹੀ ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਰੌਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਦਾਖਿਲੇ ਸਬੰਧੀ ਵਿਦਿਆਰਥੀਆ ਦੀ ਸਹੂਲਤ ਲਈ ਪਿੰਡ ਜੰਡੋਲੀ,ਭਾਮ, ਗੜਸ਼ੰਕਰ,ਪਦਰਾਣਾ ਅਤੇ ਬਲਾਚੌਰ ਵਿੱਚ ਖੋਲੇ ਦਾਖਲਾ ਕੇਂਦਰਾਂ ਵਿੱਚ ਇਲਾਕੇ ਦੇ ਵਿਦਿਆਰਥੀਆਂ ਵੱਲੋਂ ਭਰਵਾਂ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਜਸਵੀਰ ਸਿੰਘ ਸ਼ੀਰਾ ਅਤੇ ਜਸਵੀਰ ਸਿੰਘ ਫੌਜੀ ਨੇ ਆਪਣੇ ਸੰਬੋਧਨ ਵਿੱਚ ਕਾਲਜ ਦੇ ਪ੍ਰਬੰਧਕਾਂ ਦਾ ਪਿੰਡ ਜੰਡੋਲੀ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਖੋਲੇ ਦਾਖਲਾ ਕੇਂਦਰ ਲਈ ਧੰਨਵਾਦ ਕੀਤਾ ਅਤੇ ਸੰਸਥਾ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਵੱਲੋਂ ਵੀ ਪਿੰਡ ਦੇ ਹੋਣਹਾਰ ਵਿਦਿਆਰਥੀਆਂ ਅਤੇ ਮੋਹਤਬਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸਰਪੰਚ ਨਿਰਮਲ ਕੌਰ , ਜਸਵੀਰ ਸਿੰਘ ਫੌਜੀ, ਪੰਚ ਸੁਰਿੰਦਰ ਸਿੰਘ ਪੰਚ ਪਰਮਜੀਤ ਕੌਰ, ਪੰਚ ਸੁਖਵਿੰਦਰ ਕੌਰ, ਜਸਵੀਰ ਸਿੰਘ ਸ਼ੀਰਾ, ਗੁਰਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਖਪ੍ਰੀਤ ਸਿੰਘ ਸਾਬੀ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਰਾਣਾ, , ਪ੍ਰੋ ਮਨਪ੍ਰੀਤ ਸੇਠੀ, ਡਾ ਕੁਲਦੀਪ ਸਿੰਘ, ਗੁਰਸਿਮਰਨ ਸਿੰਘ, ਸਰਬਜੀਤ ਸਿੰਘ, ਪਵਨ ਕੁਮਾਰ ਅੱਜ ਸਮੇਤ ਪਿੰਡ ਦੇ ਵਿਦਿਆਰਥੀ ਹਾਜ਼ਰ ਸਨ।
Comments
Post a Comment