ਅੱਖਾਂ ਦਾਨ ਕਰਨ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਪੀ.ਐਚ.ਸੀ. ਭੂੰਗਾ

ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਜਗਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਸੀਐਚਸੀ ਭੁੰਗਾ ਵਿਖੇ ਅੱਖਾਂ ਦਾਨ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਅਪਥਲਮਿਕ ਅਫਸਰ ਰਾਣਜੀਤ ਸਿੰਘ ਭਾਰਤੀ ਨੇ ਲੋਕਾਂ ਨੂੰ ਅੱਖਾਂ ਦੀ ਜਾਣਕਾਰੀ ਦਿੰਦਿਆ ਦਸਿਆ ਕਿ ਅੱਖਾਂ ਦਾ ਦਾਨ ਮਹਾਦਾਨ ਹੈ। ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੀ ਨੇਤਰਹੀਨ ਵਿਅਕਤੀ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦੇ ਹਨ। ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆ ਹਨ। ਅੱਖਾਂ ਦਾਨ ਮੌੜ ਤੋਂ 4 ਤੋਂ 5 ਘੰਟੇ ਦੇ ਵਿੱਚ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਚਾਹੇ ਐਨਕਾਂ ਲਗੀਆਂ ਹੋਣ, ਅੱਖਾਂ ਦੇ ਉਪਰੇਸ਼ਨ ਹੋਏ ਹੋਣ, ਅੱਖਾਂ ਵਿੱਚ ਲੈਨਜ਼ ਪਏ ਹੋਏ ਹਨ, ਅੱਖਾਂ ਦਾਨ ਹੋ ਸਕਦੀਆਂ ਹਨ।
ਇਸ ਮੌਕੇ ਸਟੇਟ ਅਵਾਰਡੀ ਵਰਿੰਦਰ ਸਿੰਘ ਮਸੀਤੀ ਆਈ.ਡੇਨਰ ਇੰਚ: ਟਾਂਡਾ ਜੀ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆ ਕਿ ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੇ ਇਨਸਾਨਾਂ ਨੂੰ ਰੋਸ਼ਨੀ ਦੇ ਸਕਦਾ ਹੈ। ਉਹਨਾਂ ਨੇ ਦਸਿਆ ਕਿ ਅੱਖਾਂ ਦਾਨ ਲਈ ਆਪਣੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਅੱਖਾਂ ਦਾਨ ਕਰਨ ਲਈ ਅੱਖਾਂ ਦੀ ਸਾਂਭ-ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਅੱਖਾਂ ਦੇ ਉਤੇ ਗਿਲਾ ਤੇ ਸਾਫ ਕਪੜਾ ਰੱਖਣਾ ਚਾਹੀਦਾ ਹੈ, ਤਾਂ ਜੋ ਅੱਖਾਂ ਨੂੰ ਖਰਾਬ ਹੋਣ ਤੋ ਬਚਾਇਆ ਜਾ ਸਕੇ। ਉਹਨਾਂ ਨੇ ਦਸਿਆ ਕਿ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10 ਜਾਂ 15 ਮਿੰਟ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਅੱਖਾਂ ਦਾਨ ਮਗਰੋਂ ਨਕਲੀ ਅੱਖਾਂ ਲਗਾ ਦਿੱਤੀਆਂ ਜਾਂਦੀਆਂ ਹਨ ਤਾਂ ਕਿ ਕਿਸੇ ਨੂੰ ਬੁਰਾ ਨਾ ਲਗੇ।
ਇਸ ਮੌਲੇ ਡਾ. ਰਣਜੀਤ ਸਿੰਘ ਭਾਰਤੀ ਅਪਥਲਮਿਕ ਅਫਸਰਨੇ ਮਰੀਜਾਂ ਦੀਆਂ ਅੱਖਾਂ ਦਾ ਜਾਂਚ ਕਰਦਿਆਂ ਜਾਣਕਾਰੀ ਦਿੱਤੀ ਕਿ ਏਡਜ਼, ਪੀਲੀਆ, ਬਲੰਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬ-ਡਵੀਜਨਲ ਹਸਪਤਾਲਾਂ ਵਿੱਚ ਉਪਲਬਧ ਹਨ।
ਪੰਜਾਬ ਰਾਜ ਦੇ ਸਰਕਾਰੀਆਂ ਹਸਪਤਾਲਾਂ ਵਿੱਚ ਪੁਤਲੀ ਬਦਲਣ ਦੇ ਅਪਰੇਸ਼ਨ ਮੁਕਤ ਕੀਤੇ ਜਾਂਦੇ ਹਨ ਇਸ ਮੌਕੇ ਡਾ. ਜਗਤਾਰ ਸਿੰਘ, ਡਾ. ਅਭੀਤੋਜ, ਡਾ. ਹਰਦੀਪ ਸਿੰਘ, ਡਾ. ਗੁਰਦਰਸ਼ਨ ਸਿੰਘ, ਫਾਰਮੇਸੀ ਅਫਸਰ, ਗਗਨਦੀਪ, ਜਸਤਿੰਦਰ ਸਿੰਘ ਬੀਈਈ ਅਤੇ ਆਮ ਲੋਕ ਹਾਜਰ ਹਨ।

Comments