ਮੈਨ ਐਂਡ ਨੇਚਰ (ਮਾਨਵ) ਫਾਊਂਡੇਸ਼ਨ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਦੱਸ ਕੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।


ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮੈਨ ਐਂਡ ਨੇਚਰ (ਮਾਨਵ)
ਫਾਊਂਡੇਸ਼ਨ ਨੇ ਸਕੂਲ ਆਫ ਐਮੀਨੈਂਸ ਖਵਾਸ ਪੁਰਹੀਰਾਂ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ, ਸ਼੍ਰੀਮਤੀ ਮਨਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ, ਉਪ ਪ੍ਰਧਾਨ ਸੁਰਿੰਦਰ ਪਾਲ ਦੀ ਅਗਵਾਈ ਹੇਠ, ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਡਾ. ਕੁਲਵਿੰਦਰ ਸਿੰਘ ਪਰਮਾਰ ਅਤੇ ਡਾ. ਗੋਬਿੰਦ ਰਾਮ ਨੇ ਆਪਣੇ ਭਾਸ਼ਣਾਂ ਰਾਹੀਂ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰਨ ਅਤੇ ਭਵਿੱਖ ਵਿੱਚ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਣ ਬਾਰੇ ਗੱਲ ਕੀਤੀ। ਲੈਕਚਰਾਰ ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਸਕੂਲ ਵਿੱਚ 300 ਰੁੱਖ ਲਗਾਉਣ ਦੀ ਪੇਸ਼ਕਸ਼ ਕੀਤੀ। ਫਾਊਂਡੇਸ਼ਨ ਜਲਦੀ ਹੀ ਇਨ੍ਹਾਂ ਰੁੱਖਾਂ ਦਾ ਪ੍ਰਬੰਧ ਕਰਕੇ ਸਕੂਲ ਵਿੱਚ ਲਗਾਏਗੀ।

Comments