ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਾਬਕਾ ਸੰਸਦ ਮੈਂਬਰ ਤੇ ਬਾਬਾ ਔਗੜ ਸ਼੍ਰੀ ਫਤੇਹਨਾਥ ਗਰਲਜ਼ ਕਾਲਜ ਜੇਜੋਂ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਜੀ ਦੇਖ ਰੇਖ ਹੇਠ ਕਾਲਜ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਦੀ ਪ੍ਰਿੰਸਿਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ’ਤੇ ਪ੍ਰਿੰਸਿਪਲ ਕਰਮਜੀਤ ਕੌਰ ਨੇ ਕਿਹਾ ਕਿ ਜਦੋਂ ਜਲਿਆਂਵਾਲਾ ਬਾਗ ਕਾਂਡ ਵਾਪਰਿਆ, ਉਸ ਸਮੇਂ ਭਗਤ ਸਿੰਘ ਸਿਰਫ਼ 12 ਸਾਲ ਦੇ ਸਨ। ਉਸ ਸਮੇਂ ਤੋਂ ਹੀ ਉਹ ਕ੍ਰਾਂਤਿਕਾਰੀਆਂ ਦੀਆਂ ਕਿਤਾਬਾਂ ਪੜ੍ਹ ਕੇ ਪ੍ਰਭਾਵਿਤ ਹੋਏ ਅਤੇ ਦੇਸ਼ਭਗਤੀ ਦੇ ਪੱਲੇ ਜੁੜ ਗਏ। ਉਨ੍ਹਾਂ ਨੇ ਕ੍ਰਾਂਤਿਕਾਰੀ ਜਲਸਿਆਂ ਵਿੱਚ ਸ਼ਾਮਿਲ ਹੋਣਾ ਸ਼ੁਰੂ ਕਰ ਦਿੱਤਾ ਅਤੇ ਕਈ ਕ੍ਰਾਂਤਿਕਾਰੀ ਦਲਾਂ ਨਾਲ ਜੁੜ ਗਏ। ਭਗਤ ਸਿੰਘ ਦੇ ਸਾਥੀ ਕ੍ਰਾਂਤਿਕਾਰੀਆਂ ਵਿੱਚ ਚੰਦਰਸ਼ੇਖਰ ਆਜ਼ਾਦ, ਸੁਖਦੇਵ, ਰਾਜਗੁਰੂ ਆਦਿ ਸ਼ਾਮਲ ਸਨ।ਉਨ੍ਹਾਂ ਨੇ ਕਿਹਾ ਕਿ ਅੱਜ ਹਰ ਨੌਜਵਾਨ ਨੂੰ ਭਗਤ ਸਿੰਘ ਦੀ ਤਰ੍ਹਾਂ ਆਪਣੇ ਦਿਲ ਵਿੱਚ ਦੇਸ਼ ਭਗਤੀ ਦਾ ਦੀਵਾ ਜਗਾਉਣ ਦੀ ਲੋੜ ਹੈ।

Comments
Post a Comment