=
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮ.ਏ. ਪੰਜਾਬੀ ਦੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਡਾ ਜੇ ਬੀ ਸੇਖੋਂ ਨੇ ਦੱਸਿਆ ਕਿ ਐੱਮ ਏ ਪੰਜਾਬੀ ਦੇ ਚੌਥਾ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਵਿਦਿਆਰਥਣ ਸਾਧਨਾ ਨੇ 82.7 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸ਼ਨਪ੍ਰੀਤ ਕੌਰ ਤੇ ਹਰਜਿੰਦਰ ਕੌਰ ਨੇ 74-74 ਫੀਸਦੀ ਅੰਕਾਂ ਨਾਲ ਸਾਂਝੇ ਤੌਰ ‘ਤੇ ਦੂਜਾ ਅਤੇ ਮੋਨਿਕਾ ਰਾਣੀ ਨੇ 71.7 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਣਾਂ ਨੂੰ ਸ਼ਾਨਦਾਰ ਨਤੀਜੇ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ
Comments
Post a Comment