ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਆਈ ਡੋਨਰ ਬਰਿੰਦਰ ਸਿੰਘ ਨਾਲ ਮਿਲ ਕੇ ਲੋਕਾਂ ਨੂੰ ਨੇਤਰਦਾਨ ਕਰਨ ਲਈ ਪ੍ਰੇਰਿਤ ਕੀਤਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸ਼ੁਰੂ ਕੀਤੀ ਗਈ ਨੇਤਰਦਾਨ ਜਾਗਰੂਕਤਾ ਮੁਹਿੰਮ ਤੇ 40ਵੇਂ ਕੌਮੀ ਸਥਾਪਨਾ ਦਿਵਸ ਮੌਕੇ ਪੁਲਿਸ ਸਟੇਸ਼ਨ ਟਾਂਡਾ ਵੱਲੋਂ ਲੋਕਾਂ ਨੂੰ ਨੇਤਰਦਾਨ ਕਰਨ ਵਾਸਤੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀਐਸਪੀ ਸਬ ਡਿਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਆਈ ਡੋਨਰ ਹਲਕਾ ਇੰਚਾਰਜ ਟਾਂਡਾ ਸਟੇਟ ਅਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ਵਿੱਚ ਥਾਣੇ ਦੇ ਸਮੂਹ ਸਟਾਫ ਮੈਂਬਰ ਅਤੇ ਲੋਕਾਂ ਨੂੰ ਨੇਤਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੇਤਰਦਾਨ ਐਸੋਸੀਏਸ਼ਨ ਵੱਲੋਂ ਜ਼ਿਲ੍ਹੇ ਭਰ ਵਿੱਚ ਚਲਾਈ ਗਈ ਇਹ ਮੁਹਿੰਮ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਉਪਰਾਲੇ ਨਾਲ ਹਨੇਰੀ ਜ਼ਿੰਦਗੀ ਜਿਉ ਰਹੇ ਲੋਕਾਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਆ ਰਹੀ ਹੈ ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਸੇਵਾ ਦੇ ਇਸ ਕਾਰਜ ਵਿੱਚ ਅੱਗੇ ਹੋ ਕੇ ਆਪਣਾ ਬਣਦਾ ਯੋਗਦਾਨ ਪਾਉਣ l ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਦੀਪ ਸਿੰਘ ਅਟਵਾਲ ਤੇ ਹੈਡ ਕਾਨਸਟੇਬਲ ਗੁਰਪ੍ਰੀਤ ਸਿੰਘ ਹਾਜ਼ਰ ਸਨ l
Comments
Post a Comment