ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੀ ਹੜ੍ਹ ਪੀੜਤਾਂ ਲਈ ਡੇਰਾ ਸ਼ਰਧਾਲੂਆਂ ਨੇ ਸੰਭਾਲੀ ਕਮਾਨ ਹੜ੍ਹ ਪੀੜਤਾਂ ਲਈ ਵੱਡੇ ਪੱਧਰ ਤੇ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਜ਼ਮਾਂ ਕਰਵਾਈ ਰਾਹਤ ਸਮੱਗਰੀ ਡੇਰਾ ਸੱਚਾ ਸੌਦਾ ਦੀ ਮੱਦਦ ਲਾਮਿਸਾਲ : ਮੰਗੇਸ਼ ਸੂਦ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਹੜ੍ਹਾਂ ਰੂਪੀ ਕੁਦਰਤ ਦੀ ਕਰੋਪੀ ਝੱਲ ਰਹੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਲਈ ਰਾਹਤ ਪਹੁੰਚਾਉਣ ਦਾ ਕੰਮ ਡੇਰਾ ਸੱਚਾ ਸੌਦਾ ਵੱਲੋਂ ਆਰੰਭ ਕਰ ਦਿੱਤਾ ਗਿਆ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਡੇਰਾ ਸੱਚਾ ਸੌਦਾ ਵੱਲੋਂ ਆਰੰਭ ਕੀਤਾ ਗਿਆ। ਰਾਹਤ ਸਮੱਗਰੀ ਦੀ ਪਹਿਲੀ ਖੇਪ ਨੂੰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਅਪੀਲ ’ਤੇ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਿਖੇ ਜ਼ਮਾਂ ਕਰਵਾਇਆ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮਕਰਨ ਇੰਸਾਂ ਭਵਾਨੀਗੜ੍ਹ, ਰਾਮ ਸਿੰਘ ਚੇਅਰਮੈਨ ਅਸਪਾਲ ਕਲਾਂ ਅਤੇ ਗੁਰਮੇਲ ਦਾਸ ਝਨੇੜੀ ਵੀ ਮੌਜ਼ੂਦ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਹੜ੍ਹ ਪੀੜਤਾਂ ਲਈ ਡੇਰਾ ਸੱਚਾ ਸੌਦਾ ਦੇ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਅਪੀਲ ਵੀ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਰਾਹੀਂ ਅਤਿ ਲੋੜਵੰਦਾਂ ਨੂੰ ਵੱਖ ਵੱਖ ਥਾਵਾਂ ਤੇ ਹੀ ਪਹੁੰਚਾਈ ਜਾ ਰਹੀ ਹੈ। ਇਸ ਕਾਰਨ ਪ੍ਰਸ਼ਾਸਨ ਦੀ ਅਪੀਲ ਤੇ ਡੇਰਾ ਸੱਚਾ ਸੌਦਾ ਵੱਲੋਂ ਸਾਰੀ ਰਾਹਤ ਸਮੱਗਰੀ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸਪੁਰਦ ਕਰ ਦਿੱਤੀ ਗਈ।
ਇਸ ਮੌਕੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸਵੀਕਾਰਦਿਆਂ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸੈਕਟਰੀ ਮੰਗੇਸ਼ ਸੂਦ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਹੜ੍ਹ ਪੀੜਤਾਂ ਲਈ ਕੀਤੀ ਜਾ ਰਹੀ ਸੇਵਾ ਲਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਡੇਰਾ ਸੱਚਾ ਸੌਦਾ ਵੱਲੋਂ ਜ਼ਮਾਂ ਕਰਵਾਈ ਸਮੱਗਰੀ ਜਿਸ ਵਿੱਚ ਤਰਪਾਲਾਂ, ਮੱਛਰਦਾਨੀਆਂ, ਸੁੱਕੇ ਰਸ, ਓਡੋਨਿਲ, ਕਛੂਆ ਛਾਪ ਆਦਿ ਸ਼ਾਮਿਲ ਹਨ, ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ। ਇਸ ਕੰਮ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲੇਫਅਰ ਕਮੇਟੀ ਦੇ ਮੈਂਬਰ ਵੀ ਰੈਡ ਕਰਾਸ ਸੁਸਾਇਟੀ ਦਾ ਸਾਥ ਦੇਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮਕਰਨ ਇੰਸਾਂ ਨੇ ਕਿਹਾ ਕਿ ਪੂਜ਼ਨੀਕ ਹਜ਼ੂਰ ਪਿਤਾ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਮੈਂਬਰ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ, ਦਸੂਹਾ ਅਤੇ ਮੁਕੇਰੀਆਂ ਦੇ ਵੱਡੀ ਗਿਣਤੀ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਸਰਵੇ ਕਰਨ ਉਪਰੰਤ ਪ੍ਰਸ਼ਾਸਨ ਦੀ ਬੇਨਤੀ ਤੇ ਅਮਲ ਕਰਦਿਆਂ ਹੜ੍ਹ ਪੀੜਤਾਂ ਲਈ ਮੱਛਰਦਾਨੀਆਂ, ਤਰਪਾਲਾਂ, ਓਡੋਮਾਸ, ਰਸ, ਕਛੂਆ ਛਾਪ ਅਗਰਬਤੀ ਪ੍ਰਸ਼ਾਸਨ ਦੀ ਅਪੀਲ ਤੇ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮ ਸਿੰਘ ਚੇਅਰਮੈਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਹਮੇਸ਼ਾ ਮਾਨਵਤਾ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਂਦਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡੇਰਾ ਪ੍ਰੇਮੀਆਂ ਵੱਲੋਂ ਹੁਸ਼ਿਆਰਪੁਰ ਤੋਂ ਇਲਾਵਾ, ਗੁਰਦਾਸਪੁਰ, ਅੰਮਿ੍ਰਤਸਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਵੀ ਇਸੇ ਤਰ੍ਹਾਂ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲਿਆਂ ਦੇ ਨਾਲ ਨਾਲ  ਜ਼ਿਲ੍ਹਾ ਹੁਸ਼ਿਆਰਪੁਰ ਦਾ ਕਾਫੀ ਇਲਾਕਾ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆ ਗਿਆ ਹੈ।  ਜ਼ਿਲ੍ਹਾ ਹੁਸ਼ਿਆਰਪੁਰ ਦਸੂਹਾ, ਮੁਕੇਰੀਆਂ ਅਤੇ ਟਾਂਡਾ ਉੜਮੁੜ ਵਿੱਚ ਹੜ੍ਹਾਂ ਕਾਰਨ ਕਾਫ਼ੀ ਲੋਕ ਪ੍ਰਭਾਵਿਤ ਹਨ। ਪ੍ਰਸ਼ਾਸਨ ਵੱਲੋਂ ਕਈ ਇਲਾਕਿਆਂ ਵਿੱਚ ਰਾਹਤ ਕੈਂਪ ਬਣਾਏ ਗਏ ਹਨ ਜਿੱਥੇ ਹੜ ਪੀੜਤਾਂ ਦੀ ਸਿੱਧੀ ਮੱਦਦ ਕੀਤੀ ਜਾ ਰਹੀ ਹੈ

Comments