ਸ਼੍ਰੋਮਣੀ ਅਕਾਲੀ ਦਲ ਤਰਨ ਤਾਰਨ ਦੀ ਜ਼ਿਮਨੀ ਚੋਣ ਵੱਡੀ ਲੀਡ ਨਾਲ ਜਿੱਤੇਗਾ/ਜਤਿੰਦਰ ਸਿੰਘ ਲਾਲੀ ਬਾਜਵਾ, ਐਡਵੋਕੇਟ ਸ਼ਮਸ਼ੇਰ ਭਾਰਦਵਾਜ।


ਤਰਨਤਾਰਨ/ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਅੱਜ ਤਰਨ ਤਾਰਨ ਵਿਖੇ ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਦੌਰਾਨ ਇਕ ਮੀਟਿੰਗ ਸੱਦੀ ਗਈ।
ਜਿਸ ਵਿੱਚ ਹੁਸ਼ਿਆਰਪੁਰ ਤੋਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਾਣਾ ਰਣਵੀਰ ਸਿੰਘ ਅਤੇ ਦਵਿੰਦਰ ਸਿੰਘ ਬੈਂਸ ਬਾਹੋਵਾਲ ਨੇ ਹਿੱਸਾ ਲਿਆ।
ਇਸ ਮੀਟਿੰਗ ਤੋਂ ਬਾਅਦ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਅਕਾਲੀ ਦਲ਼ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਪਿਆਰ ਇਹ ਦੱਸ ਰਿਹਾ ਹੈ ਕਿ ਕਿਵੇਂ ਲੋਕ ਮੌਕੇ ਦੀ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹੋਏ ਹਨ। ਲੋਕਾਂ ਵੱਲੋਂ ਸ਼ਰੇਆਮ ਇਹ ਕਿਹਾ ਜਿਹਾ ਰਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਜਿੰਨੀਆਂ ਲੁੱਟ ਖੋਹਾਂ ਹੋਈਆਂ ਹਨ ਸ਼ਾਇਦ ਹੀ ਅਕਾਲੀ ਸਰਕਾਰ ਵੇਲੇ ਹੋਈਆਂ ਹੋਣ। ਇਸ ਮੌਕੇ ਤੇ ਲਾਲੀ ਬਾਜਵਾ ਅਤੇ ਐਡਵੋਕੇਟ ਸ਼ਮਸ਼ੇਰ ਭਾਰਦਵਾਜ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਕਨੂੰਨ ਅਤੇ ਵਿਵਸਥਾ ਨਾਮ ਦੀ ਕੋਈ ਚੀਜ ਵਿਖਾਈ ਹੀ ਨਹੀਂ ਦੇ ਰਹੀ। ਰੋਜ਼ ਕਤਲੋ ਗਾਰਦ ਅਤੇ ਲੁੱਟਾਂ ਖੋਹਾਂ ਸ਼ਰੇਆਮ ਹੋ ਰਹੀਆਂ ਹਨ। ਲੋਕਾਂ ਦਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਜਿਤਾਉਣ ਦਾ ਮਨ ਬਣ ਚੁੱਕਾ ਹੈ।

Comments