ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿੱਚ ਵੱਖ-ਵੱਖ ਵਿਸ਼ੇ ਜਿਹਨਾਂ ਵਿੱਚ ਵਿਗਿਆਨ, ਗਣਿਤ, ਅੰਗਰੇਜ਼ੀ, ਸਮਾਜਿਕ ਸਿੱਖਿਆ, ਆਰਟਸ ਅਤੇ ਵੋਕੇਸ਼ਨਲ ਵਿਸ਼ੇ ਸ਼ਾਮਲ ਸਨ, ਦਾ ਸਕੂਲ ਕੈਂਪਸ ਵਿੱਚ ਮੇਲਾ ਲਗਾਇਆ ਗਿਆ।ਇਨ੍ਹਾਂ ਵੱਖ-ਵੱਖ ਵਿਸ਼ਿਆਂ ਦੇ ਮੇਲੇ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਸਕੂਲ ਮੁਖੀ ਹਰਮਨੋਜ ਕੁਮਾਰ ਨੇ ਵਿਦਿਆਰਥੀਆਂ ਵਲੋਂ ਗਾਈਡ ਅਧਿਆਪਕਾਂ ਦੀ ਮਦਦ ਨਾਲ ਇਸ ਮੇਲੇ ਵਿੱਚ ਜਟਿਲ ਅਤੇ ਔਖੇ ਵਿਸ਼ਿਆਂ ਨੂੰ ਐਕਟੀਵਿਟੀਆਂ, ਚਾਰਟ, ਵਰਕਿੰਗ ਮਾਡਲ ਅਤੇ ਪ੍ਰੈਕਟੀਕਲਾਂ ਦੀ ਮਦਦ ਨਾਲ ਬਹੁਤ ਹੀ ਸਰਲਤਾ ਨਾਲ ਯਾਦ ਕਰਨ ਦੇ ਗੁਰ ਸਾਂਝੇ ਕੀਤੇ।ਇਸ ਮੇਲੇ ਨੂੰ ਨੇਪਰੇ ਚਾੜ੍ਹਨ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਬਹੁਤ ਮਿਹਨਤ ਕੀਤੀ ਗਈ।ਇਸ ਮੇਲੇ ਦਾ ਬਲਾਕ ਕੋਟ ਫਤੂਹੀ ਦੇ ਬਲਾਕ ਰਿਸੋਰਸ ਕੋਆਰਡੀਨੇਟਰ ਉਂਕਾਰ ਸਿੰਘ ਵਲੋਂ ਨਿਰੀਖਣ ਕੀਤਾ ਗਿਆ।ਉਹਨਾਂ ਵਲੋਂ ਵੱਖ-ਵੱਖ ਵਿਸ਼ਿਆਂ ਦੇ ਮੇਲਿਆਂ ਲਈ ਕਰਵਾਈ ਗਈ ਤਿਆਰੀ ਦੇ ਲਈ ਸਕੂਲ ਮੁਖੀ, ਗਾਈਡ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਜਤਿੰਦਰ ਸਿੰਘ, ਸਰਬਜੀਤ ਕੌਰ, ਰਾਜਵਿੰਦਰ ਕੌਰ, ਸਤਨਾਮ ਕੁਮਾਰ, ਨਰਿੰਦਰ ਅਜਨੋਹਾ, ਲਵਦੀਪ ਕੌਰ, ਧਰਮਿੰਦਰ ਸਿੰਘ, ਹਾਫਿਜ ਪਦਮ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਆਰਤੀ ਥਾਪਰ, ਹਰਭਜਨ ਸਿੰਘ, ਹਰਜਿੰਦਰ ਸਿੰਘ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Comments
Post a Comment