ਪਿੰਡ ਬਜਵਾੜਾ ਕਲਾਂ ਵਿਖੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁੱਤੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ, ਮਹਾਨ ਅਦੁੱਤੀ ਸਮਾਗਮ 14 ਦਸੰਬਰ ਨੂੰ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪਿੰਡ ਬਜਵਾੜਾ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ, ਊਨਾ ਰੋਡ, ਬਜਵਾੜਾ ਕਲਾਂ ਹੁਸ਼ਿਆਰਪੁਰ ਸਮੂਹ ਨਗਰ ਨਿਵਾਸੀ, ਐਨਆਰਆਈ ਵੀਰਾਂ ਅਤੇ ਇਲਾਕੇ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁੱਤੀ ਗੁਰਮਤਿ ਸਮਾਗਮ ਸਮਾਗਮ 14 ਦਸੰਬਰ ਨੂੰ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਜਥੇਬੰਦੀ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ ਕਲਾਂ ਛਾਉਣੀ ਨਿਹੰਗ ਸਿੰਘਾਂ ਮੁੱਖੀ ਸਾਹਿਬਜਾਦਾ ਬਾਬਾ ਫਤਹਿ ਸਿੰਘ ਜੀ ਬਜਵਾੜਾ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁੱਤੀ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 01 ਦਸੰਬਰ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 10 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੂਜੀ ਲੜੀ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 12 ਦਸੰਬਰ ਨੂੰ ਆਰੰਭ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ ਕਲਾਂ ਨੇ ਦੱਸਿਆ ਕਿ 14 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁੱਤੀ ਗੁਰਮਤਿ ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਸਿਆਸੀ ਆਗੂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਪੁੱਜ ਕੇ ਹਾਜ਼ਰੀ ਭਰਨਗੀਆ।

Comments
Post a Comment