ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਿਲਾ ਹੁਸ਼ਿਆਰਪੁਰ ਦੀ ਹੋਈ ਤਮਾਹੀ ਮੀਟਿੰਗ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਕੇ ਭੱਜਣ ਅਤੇ ਪੈਨਸ਼ਨਾਂ ਦੀਆਂ ਮੰਗਾਂ ਨਾ ਮੰਨਣ ਦੀ ਕੀਤੀ ਸਖਤ ਨਖੇਧੀ 17 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਉਣ ਅਤੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਦਾ ਕੀਤਾ ਫੈਸਲਾ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਿਲਾ ਹੁਸ਼ਿਆਰਪੁਰ ਦੀ ਤਿਮਾਹੀ ਮੀਟਿੰਗ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਜਿਲ੍ਹਾ ਪ੍ਰਧਾਨ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿੱਚ ਜਥੇਬੰਦੀ ਦੇ ਸੁਬਾਈ ਵਧੀਕ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ, ਜ਼ਿਲ੍ਹਾ ਸਰਪ੍ਰਸਤ ਕਿਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੂਰਜ ਪ੍ਰਕਾਸ਼ ਆਨੰਦ, ਤਹਿਸੀਲ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਧਾਮੀ ਹੁਸ਼ਿਆਰਪੁਰ, ਅਜੀਤ ਸਿੰਘ ਗੁਰਾਇਆ gorishah84@yahoo.com ਟਾਂਡਾ, ਦਲਬੀਰ ਸਿੰਘ ਭੁੱਲਰ ਦਸੂਹਾ, ਗਿਆਨ ਸਿੰਘ ਗੁਪਤਾ ਤਲਵਾੜਾ, ਰਾਮ ਦਿੱਤਾ ਮੁਕੇਰੀਆਂ, ਮਲਕੀਤ ਸਿੰਘ ਮਾਹਲਪੁਰ, ਸਰੂਪ ਚੰਦ ਗੜ੍ਹਸ਼ੰਕਰ  ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀ ਹਾਜ਼ਰ ਹੋਏ। ਬੀਤੀ ਤਮਾਹੀ ਦੌਰਾਨ ਮੀਟਿੰਗ ਦੇ ਸ਼ੁਰੂ ਵਿੱਚ ਸਾਥੀ ਰਮੇਸ਼ ਚੰਦਰ ਹੁਸ਼ਿਆਰਪਰ ਅਤੇ ਹੋਰ ਸਵਰਗ ਸੁਧਾਰ ਚੁੱਕੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਸੀਨੀਅਰ ਪ੍ਰਧਾਨ ਸੂਰਜ ਪ੍ਰਕਾਸ਼ ਨੇ ਚੱਲ ਰਹੇ ਕੋਰਟ ਕੇਸਾਂ ਦੇ ਸਬੰਧੀ ਅਤੇ ਪੈਨਸ਼ਨਰਜ਼ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
 ਜ਼ਿਲ੍ਹਾ ਪ੍ਰਧਾਨ ਅਤੇ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਨੇ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਹੋਈ ਮੀਟਿੰਗ ਦੀ ਵਿਸਥਾਰ ਸਹਿਤ  ਰਿਪੋਰਟਿੰਗ ਕੀਤੀ ਅਤੇ ਮੁਲਾਜ਼ਮ ਪੈਨਸ਼ਨਰ ਫਰੰਟ ਦੀਆਂ ਮੀਟਿੰਗਾਂ ਅਤੇ ਸ਼ੰਘਰਸ਼ ਦੇ ਪ੍ਰੋਗਰਾਮਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰਿਲੀਜ਼ ਕਰਦਿਆਂ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਦੱਸਿਆ ਕਿ  ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ, ਮੀਟਿੰਗਾਂ ਦੇ ਕੇ ਹਰ ਵਾਰ ਅੱਗੇ ਪਾਉਣ ਦੀ ਬੇਈਮਾਨ ਨੀਤੀ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਨਾ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੁਲਾਰਿਆਂ ਨੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦੀਆਂ ਸਰਮਾਏਦਾਰ ਫੁੱਟ ਪਾਓ ਚਾਲਾਂ ਤੋਂ ਸੁਚੇਤ ਹੋ ਕੇ ਆਪਣੀ ਏਕਤਾ ਤੇ ਸਾਂਝੇ ਸੰਘਰਸ਼ਾਂ ਦੇ ਪਿੜ ਨੂੰ ਹੋਰ ਮਜਬੂਤ ਕਰਨ ਦਾ ਸੱਦਾ ਦਿੱਤਾ। ਸਮੂਹ ਬੁਲਾਰਿਆਂ ਨੇ ਪੰਜਾਬ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਦੀ ਏਕਤਾ ਅਤੇ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਜ਼ੋਰ ਦਿੱਤਾ। ਇਸ ਮੌਕੇ 17 ਦਸੰਬਰ 2025 ਨੂੰ ਪ੍ਰਭਾਤ ਚੌਂਕ ਹੁਸ਼ਿਆਰਪੁਰ ਵਿਖੇ ਸਥਿਤ ਭਾਰਤ ਪੈਲਸ ਵਿੱਚ ਹਰ ਸਾਲ ਦੀ ਤਰ੍ਹਾਂ ਪੈਨਸ਼ਨਰ ਦਿਵਸ ਮਨਾਉਣ ਅਤੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਵੀ ਸਰਬ ਸੰਮਤੀ ਨਾਲ ਲਿਆ ਗਿਆ।  ਬੁਲਾਰਿਆ ਨੇ 2.59 ਦੇ ਗੁਣਾਂਕ ਨਾਲ ਸੋਧ ਕੇ ਪੈਨਸ਼ਨਾਂ ਦੇਣ, 1-1-16 ਤੋਂ ਲੈ ਕੇ 30-6-2021 ਤੱਕ ਦੇ ਸਕੇਲਾਂ ਦਾ ਬਕਾਇਆ ਯੱਕਮੁਸਤ ਦੇਣ, ਬਕਾਇਆ ਪਿਆ 16% ਮਹਿੰਗਾਈ ਭੱਤਾ ਤੁਰੰਤ ਦਿੱਤਾ ਜਾਏ, 1-1-16 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਦੇ ਸਕੇਲਾਂ ਦਾ ਬਕਾਇਆ ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾਵੇ, ਮੈਡੀਕਲ ਭੱਤਾ 2000/- ਪ੍ਰਤੀ ਮਹੀਨਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੈਡੀਕਲ ਕੈਸ਼ਲੈਸ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਨਿੱਜੀਕਰਨ ਤੁਰੰਤ ਬੰਦ ਕੀਤਾ ਜਾਵੇ, ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ, ਅੰਤ ਵਿੱਚ ਸੂਬਾ ਪ੍ਰਧਾਨ ਕੁਲਵਰਨ ਸਿੰਘ ਨੇ ਮੀਟਿੰਗ ਦੌਰਾਨ ਪੈਨਸ਼ਨਰਾਂ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਭਵਿੱਖ ਵਿੱਚ ਮੰਗਾਂ ਪ੍ਰਤੀ ਵਿੱਢੇ ਸੰਘਰਸ਼ਾਂ ਤੇ ਪਹਿਲਾਂ ਦੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨਾਂ ਹੜ ਪੀੜਤਾਂ ਦੀ ਮਦਦ ਲਈ ਸਮੂਹ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਰਿਲੀਫ ਫੰਡ ਲਈ ਆਰਥਿਕ ਮਦਦ ਦੇਣ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਜ਼ਿਲ੍ਹੇ ਭਰ ਦੇ ਸਮੂਹ ਪੈਨਸ਼ਨਰ ਸਾਥੀਆਂ ਨੂੰ 17 ਦਸੰਬਰ 2025 ਨੂੰ ਭਾਰਤ ਪੈਲਸ ਹੁਸ਼ਿਆਰਪੁਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਪੈਨਸ਼ਨਰ ਦਿਵਸ ਨੂੰ ਕਾਮਯਾਬ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਦੀ ਕਾਰਵਾਈ ਜਿਲਾ ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਬਖੂਬੀ ਨਿਭਾਈ। ਇਸ ਮੌਕੇ ਸੁਦੇਸ਼ ਚੰਦਰ ਸ਼ਰਮਾ ਜ਼ਿਲ੍ਹਾ ਵਿੱਤ ਸਕੱਤਰ, ਓਮ ਸਿੰਘ ਸਟਿਆਣਾ, ਮਹਿੰਦਰ ਸਿੰਘ ਹੀਰ, ਗੁਰਚਰਨ ਸਿੰਘ, ਪਰਦੁੰਮਨ ਸਿੰਘ, ਮਹਿੰਦਰ ਕੁਮਾਰ ਤਹਿਸੀਲ ਸਕੱਤਰ, ਦਿਨੇਸ਼ ਪਠਾਣੀਆਂ ਆਦਿ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਸਾਥੀ ਹਾਜਰ ਸਨ।

Comments