ਬਜਵਾੜਾ ਕਲਾਂ ਬਣੇਗਾ ਮਾਡਲ ਪਿੰਡ: ਪਿੰਡ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ - ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਬਜਵਾੜਾ ਕਲਾਂ ਵਿੱਚ ਵਿਕਾਸੀ ਕਾਰਜਾਂ ਦੀ ਇਤਿਹਾਸਕ ਸ਼ੁਰੂਆਤ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡ ਬਜਵਾੜਾ ਕਲਾਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਕਈ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਪਲ ਪਿੰਡ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਵਿਕਾਸੀ ਦ੍ਰਿਸ਼ਟੀ ਨੂੰ ਨਵੀਂ ਦਿਸ਼ਾ ਦੇਣ ਵਾਲੀ ਇਤਿਹਾਸਕ ਸ਼ੁਰੂਆਤ ਸਾਬਤ ਹੋਇਆ।
ਆਪਣੇ ਸੰਬੋਧਨ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਮਜ਼ਬੂਤੀ ਅਤੇ ਸੁਵਿਧਾਵਾਂ ਦੀ ਬਿਹਤਰੀ ਲਈ ਲਗਾਤਾਰ ਤੇਜ਼ੀ ਨਾਲ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਨੂੰ ਆਧੁਨਿਕ ਇੰਫਰਾਸਟਰਕਚਰ ਨਾਲ ਇੱਕ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨਾ ਪੰਜਾਬ ਸਰਕਾਰ ਦੀ ਨੀਤੀ ਅਤੇ ਵਚਨਬੱਧਤਾ ਦਾ ਮੁੱਖ ਹਿੱਸਾ ਹੈ।
ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਰਾਕੇਸ਼ ਕੁਮਾਰ, ਪੰਚਾਇਤ ਮੈਂਬਰ ਬਲਵੀਰ ਕੌਰ ਤੋਂ ਇਲਾਵਾ ਸਰਬਜੀਤ ਸਿੰਘ, ਕਰਨਜੀਤ ਲਾਲ, ਬਲਵਿੰਦਰ ਕੁਮਾਰ, ਜਸਵਿੰਦਰ ਕੌਰ, ਰੇਨੂ ਬਾਲਾ, ਸੰਤੋਸ਼ ਕੁਮਾਰੀ, ਰੇਖਾ ਰਾਣੀ, ਵਿਜੈ ਕੁਮਾਰ ਅਤੇ ਪਿੰਡ ਦੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਪਿੰਡ ਵਾਸੀਆਂ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਵਿਕਾਸੀ ਪ੍ਰੋਜੈਕਟਾਂ ਦੀ ਸ਼ੁਰੂਆਤ ਨੂੰ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੱਤਾ।

Comments
Post a Comment