ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ... ਪਾਰਟੀ ਦਾ ਕੀਤਾ ਧੰਨਵਾਦ।


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਚੋਣਵੇਂ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਬਾਦਲ ਦੇ ਨਵ ਨਿਯੁਕਤ ਕੌਮੀ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਜੋ ਜਿੰਮੇਵਾਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਪਾਰਟੀ ਵਿਚ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Comments