ਹੁਸ਼ਿਆਰਪੁਰ, 31 ਦਲਜੀਤ ਅਜਨੋਹਾ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਜਨਵਰੀ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 3 ਜਨਵਰੀ 2026 ਤੱਕ ਅਰਜ਼ੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ, ਜਿਹੜੇ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
Comments
Post a Comment