ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ * ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਸ਼ਹੀਦੀ ਸਮਾਗਮ ਕਰਵਾਏ * ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਨੇ ਅੰਗ ਦਾਨ ਲਈ ਪ੍ਰਣ ਪੱਤਰ ਭਰੇ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਨੌਵੀਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸ਼ਹੀਦੀ ਗੁਰਮਤ ਸਮਾਗਮ ਦਾ ਆਯੋਜਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸੰਗਤ ਤੇ ਸਹਿਯੋਗ ਨਾਲ ਕਰਵਾਏ ਇਸ ਸ਼ਹੀਦੀ ਸਮਾਗਮ ਦੌਰਾਨ ਚਾਰ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਮੂਹ ਸੰਗਤ ਵੱਲੋਂ ਰਲ਼ ਮਿਲ ਕਰਕੇ ਸੰਗਤੀ ਰੂਪ ਵਿੱਚ 'ਸਲੋਕ ਮਹੱਲੇ ਨੌਵੇਂ ਕੇ' ਦੇ ਲੜੀਵਾਰ ਜਾਪ ਕੀਤੇ ਗਏ ਉਪਰੰਤ ਕਰਵਾਏ ਗਏ ਸ਼ਹੀਦੀ ਸਮਾਗਮ ਵਿੱਚ ਭਾਈ ਰਾਮ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਭਾਈ ਸਤਿੰਦਰ ਸਿੰਘ ਆਲਮ, ਗਿਆਨੀ ਜਸਵਿੰਦਰ ਸਿੰਘ ਪਰਮਾਰ ਦੇ ਜਥੇ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਨਾਲ ਸੰਬੰਧਿਤ ਗੁਰਮਤ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤ ਨੂੰ ਦਇਆ, ਧਰਮ ਅਤੇ ਵਾਹਿਗੁਰੂ ਨਾਮ ਸਿਮਰਨ ਨੂੰ ਆਪਣੇ ਜੀਵਣ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ |
ਇਸ ਮੌਕੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਈ ਮਨੁੱਖੀ ਅੰਗ ਦਾਨ ਕਰਨ ਦੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਅਤੇ ਖੂਨ ਦਾਨ ਤੋਂ ਇਲਾਵਾ ਮਨੁੱਖੀ ਸਰੀਰ ਦੇ ਬੇਸ਼ਕੀਮਤੀ ਅੰਗ ਦਾਨ ਕਰਕੇ ਬਹੁਤ ਸਾਰੀਆਂ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਇਸ ਲਈ ਉਹਨਾ ਸਮੂਹ ਸੰਗਤ ਨੂੰ ਉਪਰੰਤ ਆਪਣੀ ਸਰੀਰ ਦੇ ਅੰਗ ਦਾਨ ਕਰਨ ਦੇ ਪ੍ਰਣ ਪੱਤਰ ਭਰਨ ਦੀ ਅਪੀਲ ਕੀਤੀ | ਜਿਸ ਤੋਂ ਪ੍ਰੇਰਨਾ ਲੈਦਿਆਂ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ, ਪ੍ਰਿੰ ਬਲਵੀਰ ਸਿੰਘ ਸੈਣੀ ਜਨਰਲ ਸਕੱਤਰ, ਗੁਰਬਿੰਦਰ ਸਿੰਘ ਪਲਾਹਾ,ਮਨਜੀਤ ਕੌਰ ਪਲਾਹਾ,ਨਵਦੀਪ ਕੌਰ ਬਿਲਖੂ,ਅਨੂ ਚਾਵਲਾ ਵੱਲੋਂ ਆਪਣੇ ਸਰੀਰ ਦੇ ਅੰਗ ਦਾਨ ਕਰਨ ਬਾਰੇ ਪ੍ਰਣ ਪੱਤਰ ਭਰੇ | ਇਸ ਮੌਕੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਵੱਲੋਂ ਆਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੀ ਨਾਮ ਸਿਮਰਨ ਅਭਿਆਸ ਦੀ ਲੜੀ ਵਿੱਚ ਭਾਗ ਲੈਣ ਵਾਲੀਆਂ ਸੰਗਤਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਸੀਸ ਮਾਰਗ 'ਤੇ ਪੈਂਦੇ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਣਗੇ | ਮੰਚ ਸੰਚਾਲਨ ਗੁਰਬਿੰਦਰ ਸਿੰਘ ਪਲਾਹਾ ਵੱਲੋਂ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘੱਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ, ਅਵਤਾਰ ਸਿੰਘ ਸੰਧੂ,ਹਰਬੰਸ ਸਿੰਘ ਸੈਬ, ਅਵਤਾਰ ਸਿੰਘ ਹੈਡ ਗ੍ਰੰਥੀ,ਸੱਤਪਾਲ ਸਿੰਘ ਭੋਗਲ, ਹਰਪਾਲ ਸਿੰਘ ਭਿੰਡਰ,ਹਰਬਖਸ਼ਪਾਲ ਸਿੰਘ,ਕੁਲਵਿੰਦਰ ਕੌਰ ਪਰਮਾਰ, ਹਰਦੀਪ ਕੌਰ ਨਿਜਰ, ਨਵਦੀਪ ਕੌਰ ਬਿਲਖੂ, ਅਮਰੀਕ ਸਿੰਘ, ਮਹਿੰਦਰ ਸਿੰਘ ਕੁਵੇਤ, ਜਸਪਾਲ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਹੋਈਆਂ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁਟ ਵਰਤਿਆ |

Comments
Post a Comment