ਐਚ ਆਈ ਵੀ ਏਡਜ਼ ਪ੍ਰਤੀ ਜਾਗਰੂਕਤਾ ਸਮਾਗਮ ਅਤੇ ਰੈਲੀ। ਐਮਐਲਏ ਬ੍ਰਹਮ ਸ਼ੰਕਰ ਜਿੰਪਾ ਨੇ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ।



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਵਿਸ਼ਵ ਏਡਜ਼ ਦਿਵਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੋ-ਐਡ.), ਹੁਸ਼ਿਆਰਪੁਰ ਨੇੜੇ ਘੰਟਾ ਘਰ 'ਚ ਐਚ ਆਈ ਵੀ ਏਡਜ਼ ਪ੍ਰਤੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ।ਇਸ ਮੌਕੇ ਐਮ ਐਲ ਏ ਬ੍ਰਹਮ ਸ਼ੰਕਰ ਜਿੰਪਾ ਬਤੌਰ ਮੁੱਖ ਮਹਿਮਾਨ ਹਾਜ਼ਿਰ ਹੋਏ ਜਿਹਨਾਂ ਨੇ ਨੂੰ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਕਰੂਨ ਸ਼ਰਮਾ , ਸੀਮਾ ਸੈਣੀ ਵਾਈਸ ਪ੍ਰਿੰਸੀਪਲ,ਜ਼ਿਲਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੇ ਇੰਚਾਰਜ ਮੈਡੀਕਲ ਅਫ਼ਸਰ ਡਾਕਟਰ ਜਸਲੀਨ ਕੌਰ , ਡਾਕਟਰ ਸਿਮਰਨ ਸੈਣੀ,ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ, ਕਾਉਂਸਲਰ ਤੇ ਈਵੈਂਟ ਕੋ-ਆਰਡੀਨੇਟਰ ਪ੍ਰਸ਼ਾਂਤ ਆਦੀਆ,ਕਾਉਂਸਲਰ ਪਰਮਿੰਦਰ ਕੌਰ ਅਤੇ ਸਾਈਕੋਲੋਜਿਸਟ ਸੰਦੀਪ ਕੁਮਾਰੀ, ਅਜੇ ਵਰਮਾ,ਵਰਿੰਦਰ ਵੈਦ, ਰੋਸ਼ਨ ਲਾਲ, ਜਤਿੰਦਰ ਸਿੰਘ, ਜਸਵੀਰ ਸਿੰਘ, ਸ਼ਾਂਤੀ ਦੇਵੀ,ਵੀ ਮੌਜੂਦ ਸਨ। 
ਇਸ ਮੌਕੇ ਤੇ ਐਮਐਲਏ ਬ੍ਰਹਮ ਸ਼ੰਕਰ ਜਿੰਪਾ ਨੇ ਸਬੋਧਨ ਕਰਦਿਆ ਕਿਹਾ ਕਿ ਭਾਰਤੀ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 2030 ਤੱਕ ਏਡਜ਼ ਮੁਕਤ ਭਾਰਤ ਕਰਨ ਦਾ ਪ੍ਰਣ ਕੀਤਾ ਹੈ ਅਤੇ ਇਸ ਪ੍ਰਣ ਨੂੰ ਪੂਰਾ ਕਰਨ ਲਈ ਸਿੱਖਿਆਰਥੀ ਹੀ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਅਤ ਕਰਨ ਤੇ ਲੋਕਾਂ ਨੂੰ ਐੱਚਆਈਵੀ/ਏਡਜ਼ ਵਰਗੀ ਘਾਤਕ ਬਿਮਾਰੀ ਦੇ ਫੈਲਣ ਵਿਰੁੱਧ ਸਰਗਰਮ ਕਦਮ ਚੁੱਕਣ ਅਤੇ ਚੌਕਸ ਕਰਨ ਲਈ ਅਜਿਹੇ ਸਮਾਗਮਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। 
ਸਮਾਗਮ ਦੌਰਾਨ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਸਿਮਰਨ ਸੈਣੀ ਨੇ ਐਚ ਆਈ ਵੀ ਏਡਜ਼ ਕਿਵੇਂ ਫੈਲਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਡਜ਼ ਦਾ ਕਾਰਨ ਐੱਚ.ਆਈ.ਵੀ. ਜਾਂ ਹਿਊਮਨ ਇਮਯੂਨੋਡਫੀਸ਼ੈਂਸੀ ਵਾਇਰਸ ਹੈ। ਇਹ ਵਾਇਰਸ ਸਰੀਰ ਦੀ ਇਮਿਊਨ ਸਿਸਟਮ 'ਤੇ ਹਮਲਾ ਕਰਕੇ ਇਸ ਨੂੰ ਇੰਨਾ ਕਮਜ਼ੋਰ ਕਰ ਦਿੰਦਾ ਹੈ ਕਿ ਸਰੀਰ ਹੁਣ ਕਿਸੇ ਹੋਰ ਇਨਫੈਕਸ਼ਨ ਜਾਂ ਬੀਮਾਰੀ ਨੂੰ ਸਹਿਣ ਦੇ ਸਮਰੱਥ ਨਹੀਂ ਰਹਿੰਦਾ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਾਅਦ ਵਿੱਚ ਏਡਜ਼ ਵਿੱਚ ਬਦਲ ਜਾਂਦਾ ਹੈ। ਵਰਤਮਾਨ ਵਿੱਚ, ਦੁਨੀਆ ਭਰ ਵਿੱਚ ਇਸਦਾ ਕੋਈ ਪ੍ਰਭਾਵੀ ਇਲਾਜ ਨਹੀਂ ਹੈ ਪਰ ਕੁਝ ਦਵਾਈਆਂ ਦੁਆਰਾ ਮਰੀਜ਼ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਐਚ ਆਈ ਵੀ ਪ੍ਰਭਾਵਿਤ ਵਿਅਕਤੀ ਨਾਲ ਭੇਦ ਭਾਵ ਨਹੀਂ ਕਰਨਾ ਚਾਹੀਦਾ, ਕਿਉਂਕਿ ਇਹ ਬਿਮਾਰੀ ਛੂਆ ਛਾਤ ਦੀ ਨਹੀਂ ਹੈ । ਪੰਜਾਬ ਵਿੱਚ ਨੌਜਵਾਨਾਂ ਵਿੱਚ ਨਸ਼ਿਆਂ ਦਾ ਰੁਝਾਨ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦਾ ਕਾਰਨ ਨੌਜਵਾਨਾਂ ਵਿੱਚ ਜਾਣਕਾਰੀ ਦੀ ਘਾਟ ਅਤੇ ਗ਼ਲਤ ਸੇਧਾਂ ਹਨ। ਇਸ ਮੌਕੇ ਤੇ ਰੈਲੀ ਦੌਰਾਨ ਵਿਦਿਆਰਥੀਆਂ ਨੇ ਏਡਜ਼ ਜਾਗਰੂਕਤਾ, ਰੋਕਥਾਮ ਅਤੇ ਸਿਹਤ ਦੇ ਅਧਿਕਾਰ ਦੀ ਮਹੱਤਤਾ ਨੂੰ ਫੈਲਾਉਣ ਲਈ ਪ੍ਰਭਾਵਸ਼ਾਲੀ ਨਾਅਰੇ ਵੀ ਲਗਾਏ।

Comments