ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਦੇਖਦੇ ਹੋਏ ਸਕੂਲ।ਾਂ'ਚ ਛੁੱਟੀਆਂ ਵਿੱਚ ਵਾਧਾ ਕਰੇ ਪੰਜਾਬ ਸਰਕਾਰ - ਗੋਰਮਿੰਟ ਟੀਚਰਜ਼ ਯੂਨੀਅਨ
ਹੁਸ਼ਿਆਰਪੁਰ ਦਲਜੀਤ ਅਜਨੋਹਾ
ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟ ਫਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਦੀ ਦੇ ਮੌਸਮ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਹਰਿਆਣਾ ਸਰਕਾਰ ਦੀ ਤਰਜ਼ ਤੇ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰੇ।ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਸਕੂਲਾਂ ਵਿੱਚ ਪੰਦਰਾਂ ਜਨਵਰੀ ਤੱਕ ਛੁਟੀਆਂ ਦਾ ਐਲਾਨ ਕੀਤਾ ਹੈ।ਆਗੂਆਂ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਡਵਾਈਜਰੀ ਜਾਰੀ ਕਰ ਦਿੱੱਤੀ ਗਈ ਹੈ ਕਿ ਆਉਂਦੇ ਦਿਨਾਂ ਵਿੱਚ ਮੌਸਮ ਹੋਰ ਵੀ ਖਰਾਬ ਰਹਿ ਸਕਦਾ ਹੈ।ਅਜਿਹੇ ਧੁੰਦ ਦੇ ਮੌਸਮ ਵਿੱਚ ਸਕੂਲਾਂ ਦੇ ਬੱਚਿਆਂ ਅਤੇ ਦੂਰ ਦੁਰਾਡੇ ਤੋਂ ਆਉਂਦੇ ਅਧਿਆਪਕਾਂ ਦਾ ਸਕੂਲ ਆਉਣਾ-ਜਾਣਾ ਬਹੁਤ ਔਖਾ ਹੈ।ਉਹਨਾਂ ਕਿਹਾ ਕਿ ਕੋਈ ਅਣਸੁਖਾਵੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਸਰਕਾਰ ਨੂੰ ਛੁੱਟੀਆਂ ਵਿੱਚ ਵਾਧਾ ਕਰ ਦੇਣਾ ਚਾਹੀਦਾ ਹੈ।ਇਸ ਮੌਕੇ ਹਰਮਨੋਜ ਕੁਮਾਰ, ਜਤਿੰਦਰ ਸਿੰਘ, ਸਤਨਾਮ ਸਿੰਘ, ਧਰਮਿੰਦਰ ਸਿੰਘ, ਹਾਫਿਜ਼, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਹਰਭਜਨ ਸਿੰਘ, ਸਗਲੀ ਰਾਮ, ਅਜੇ ਕੁਮਾਰ, ਬਲਜੀਤ ਸਿੰਘ, ਸਰਬਜੀਤ ਕੌਰ, ਰਾਜਵਿੰਦਰ ਕੌਰ, ਲਵਦੀਪ ਕੌਰ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਹਾਜਰ ਸਨ।
Comments
Post a Comment