ਪਿੰਡ ਅੱਜੋਵਾਲ ਦਾ ਹੋਣਹਾਰ ਨੌਜਵਾਨ ਰਾਜ ਦੇਸ਼ ਸੇਵਾ ਲਈ ਅਗਨੀਵੀਰ ਵਜੋਂ ਹੋਇਆ ਭਰਤੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੋਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸੀ- ਪਾਈਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ - ਪ੍ਰੋਫੈਸਰ ਬਹਾਦਰ ਸਿੰਘ ਸੁਨੇਤ



ਹੁਸ਼ਿਆਰਪੁਰ /ਦਲਜੀਤ ਅਜਨੋਹਾ 
 ਪਿੰਡ ਅੱਜੋਵਾਲ ਦੇ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਪ੍ਰੀਵਾਰਾਂ ਦੇ ਬੱਚੇ ਅਕਸਰ ਹੀ ਆਪਣੀ ਪੜ੍ਹਾਈ ਵਿੱਚੇ ਛੱਡ ਕੇ ਮਜ਼ਦੂਰੀ ਕਰਨੀ ਸ਼ੁਰੂ ਕਰ ਦਿੰਦੇ ਹਨ।
ਇਨ੍ਹਾਂ ਪਰਿਵਾਰਾਂ ਨੂੰ ਆਪਣੀ ਵਿਦਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਚੰਗੀ ਵਿੱਦਿਆ ਪ੍ਰਾਪਤ ਕਰਕੇ ਅੱਗੇ ਵਧ ਸਕਣ । ਇਸ ਇਲਾਕੇ ਦੇ ਹੋਣਹਾਰ ਵਿਦਿਆਰਥੀ ਰਾਜ ਪੁਤਰ ਸ਼੍ਰੀ ਪਵਨ ਕੁਮਾਰ ਅਤੇ ਮਾਤਾ ਸ਼੍ਰੀਮਤੀ ਸੁਨੀਤਾ ਜਿਸ ਨੇ ਸਰਕਾਰੀ ਸਕੂਲ ਤੋਂ ਵਿਦਿਆ ਪ੍ਰਾਪਤ ਕੀਤੀ ਅਤੇ ਬਾਅਦ ਵਿੱਚ ਸਰਕਾਰੀ ਆਈ ਟੀ ਆਈ ਤੋਂ ਕੋਰਸ ਕਰਨ ਉਪਰੰਤ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਵਜੋਂ ਭਰਤੀ ਹੋ ਗਿਆ ਹੈ।
ਭਰਤੀ ਹੋਣ ਵਾਲੇ ਨੌਜਵਾਨ ਅਤੇ ਇਸ ਦੇ ਪਰੀਵਾਰ ਨੂੰ ਸਨਮਾਨਿਤ ਕਰਨ ਅਤੇ ਇਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਲਈ ਆਪਣੇ ਸਾਥੀਆਂ ਨਾਲ ਪਹੁੰਚੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕਿ ਪਿਛਲੇ ਸਮੇਂ ਤੋਂ ਇਲਾਕੇ ਵਿੱਚ ਇਨ੍ਹਾਂ ਪਰਿਵਾਰਾਂ ਦੀ ਸੇਵਾ ਕਰਨ ਅਤੇ ਇਨ੍ਹਾਂ ਨੂੰ ਵਿਦਿਆ ਪ੍ਰਾਪਤ ਕਰਨ ਲਈ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕਰ ਰਹੇ ਹਨ ਨੇ ਦੱਸਿਆ ਕਿ ਇਸ ਇਲਾਕੇ ਦੇ ਬੱਚਿਆਂ ਨੂੰ ਵਿੱਦਿਆ ਪ੍ਰਾਪਤ ਕਰਵਾਉਣ ਲਈ ਇਨ੍ਹਾਂ ਦੇ ਘਰ ਘਰ ਜਾ ਕੇ ਹੋਣਹਾਰ ਬੱਚਿਆਂ ਨਾਲ ਗੱਲਬਾਤ ਕੀਤੀ ਜਾਂਦੀ ਰਹੀ ਹੈ
 ਤਾਂ ਕਿ ਇਹ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਣ ।
 ਇਨ੍ਹਾਂ ਗਰੀਬੀ ਤੋਂ ਹੇਠਾਂ ਰਹਿ ਰਹੇ ਲੋਕਾਂ ਦੀ ਉਨਤੀ ਅਤੇ ਵਿਕਾਸ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮੁਹਿੰਮ ਆਦਿ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹੀ ਹੈ। ਸਕੂਲੀ ਪੜ੍ਹਾਈ ਪੂਰੀ ਕਰਨ ਉਪਰੰਤ ਤਕਨੀਕੀ ਸਿੱਖਿਆ ਅਦਾਰਿਆਂ ਵਿੱਚ ਦਾਖ਼ਲ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਵਾਸਤੇ ਚਲਾਇਆ ਜਾ ਰਿਹਾ ਸੀ - ਪਾਈਟ ਕੈਂਪ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹੀ ਹੈ ਜਿਸ ਦੇ ਨਤੀਜੇ ਵਜੋਂ ਪ੍ਰੀਤ ਨਗਰ ਇਲਾਕੇ ਦਾ ਇਹ ਪਹਿਲਾ ਨੌਜਵਾਨ ਜਿਹੜਾ ਦੇਸ਼ ਸੇਵਾ ਫੋਜ ਵਿੱਚ ਭਰਤੀ ਹੋਇਆ ਹੈ । ਇਸ ਭਰਤੀ ਕਰਕੇ ਇਸ ਇਲਾਕੇ ਵਿੱਚ ਬਹੁਤ ਹੀ ਖੁਸ਼ੀ ਦਾ ਮਾਹੌਲ ਬਣਿਆ ਅਤੇ ਲੋਕਾਂ ਵੱਲੋਂ ਭੰਗੜਾ ਵੀ ਪਾਇਆ ਗਿਆ ।
ਭਰਤੀ ਹੋਏ ਨੌਜਵਾਨ ਅਤੇ ਇਸ ਦੇ ਪਰੀਵਾਰ ਨੂੰ ਸਿਰੋਪਾਓ ਅਤੇ ਨੋਟਾਂ ਦੇ ਹਾਰ ਪਾਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਵਿਧਾਇਕ , ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਸਮਾਜ ਸੇਵੀ ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ ਪਰਹਾਰ, ਭਾਈ ਓਂਕਾਰ ਸਿੰਘ ਖਾਲਸਾ, ਸਕੂਲ ਅਧਿਆਪਕ ਪਰਵੀਨ ਕੁਮਾਰ, ਜਤਿੰਦਰ ਕੌਰ, ਪ੍ਰਿੰਸੀਪਲ ਰਚਨਾ ਕੌਰ ਵੱਲੋਂ ਇਲਾਕੇ ਦੇ ਪਤਵੰਤਿਆਂ ਨੇ ਇਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਸ ਨੌਜਵਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਜੀਵਨ ਵਿੱਚ ਅੱਗੇ ਵੱਧਣਾ ਚਾਹੀਦਾ ਹੈ। ਇਲਾਕੇ ਵਿੱਚ ਸੇਵਾ ਨਿਭਾ ਰਹੀਆਂ ਸੰਸਥਾਵਾਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ, ਹੋਮ ਫਾਰ ਹੋਮ 
ਲੈਸ ਨਾਲ ਜੁੜੇ ਦਾਨੀ ਸੱਜਣਾਂ ਅਤੇ  ਸ- ਪਾਈਪ ਕੈਂਪ ਦੇ ਅਫ਼ਸਰ ਸਾਹਿਬਾਨ ਦਾ ਵੀ ਲੋਕਾਂ ਵੱਲੋਂ ਧੰਨਵਾਦ ਕੀਤਾ ਗਿਆ।


Comments