ਹੁਸ਼ਿਆਰਪੁਰ, 2 ਦਲਜੀਤ ਅਜਨੋਹਾ
: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕੇ ਦੇ ਨਵੀਂ ਆਬਾਦੀ ਪਿੰਡ ਗੁਲਾਮ ਹੁਸੈਨ ਵਿਚ ਪਿੰਡ ਵਾਸੀਆਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਟਿਊਬਵੈਲ ਦੇ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਪ੍ਰਦਾਨ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਾਫ਼ ਪਾਣੀ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਟਿਊਬਵੈੱਲ ਦੀ ਸਥਾਪਨਾ ਨਾਲ ਪਿੰਡ ਦੀ ਨਵੀਂ ਆਬਾਦੀ ਦੇ ਸੈਂਕੜੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਤਾਂ ਜੋ ਇਲਾਕੇ ਵਿੱਚ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟਿਊਬਵੈੱਲ ਲਈ ਆਪਣੀ ਨਿੱਜੀ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦੀਪਿਕਾ ਰਾਣੀ ਅਤੇ ਗੁਰਬਖਸ਼ ਰਾਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕਦਮ ਪੂਰੇ ਪਿੰਡ ਲਈ ਪ੍ਰੇਰਨਾ ਸਰੋਤ ਹਨ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਸਮੂਹਿਕ ਸਹਿਯੋਗ ਨਾਲ ਹੀ ਸੰਭਵ ਹੈ।
ਪ੍ਰੋਗਰਾਮ ਦੌਰਾਨ ਪਵਨ ਸ਼ਰਮਾ, ਪ੍ਰੇਮ ਚੰਦ, ਪਿੰਡ ਥਥਲਾਂ ਦੇ ਸਰਪੰਚ ਧਰਮਪਾਲ, ਸਰਪੰਚ ਹਰਮੇਸ਼ ਲਾਲ, ਸ਼ਿੰਗਾਰਾ ਰਾਮ, ਪੰਚ ਗੁਰਸ਼ਰਨ ਦਾਸ, ਪੰਚ ਰਣਜੀਤ ਕੌਰ, ਪੰਚ ਜਸਵਿੰਦਰ ਕੌਰ, ਰੇਖਾ ਰਾਣੀ, ਪੰਚ ਰਾਮ ਪਿਆਰੀ, ਪਰਮਿੰਦਰ ਕੁਮਾਰ ਲੱਕੀ, ਬਿਸ਼ਨ ਦਾਸ, ਰਾਜਨ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਨੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਇਸਨੂੰ ਪਿੰਡ ਲਈ ਇੱਕ ਮਹੱਤਵਪੂਰਨ ਤੋਹਫ਼ਾ ਦੱਸਿਆ।
Comments
Post a Comment